ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵਲੋਂ ਗੁਰੂ-ਘਰਾਂ ਤੋਂ ਲੰਗਰ ਸੇਵਾਵਾਂ
ਲਗਾਤਾਰ ਚਲਾਈਆਂ ਜਾ ਰਹੀਆਂ ਹਨ।ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਹਰ ਗੁਰਦੁਆਰਾ ਸਾਹਿਬ ਤੋਂ ਲੰਗਰ ਤਿਆਰ ਕਰਕੇ ਬੰਦ ਦੌਰਾਨ ਫਸੇ ਤੇ ਲੋੜਵੰਦ ਲੋਕਾਂ ਲਈ ਭੇਜਿਆ ਜਾ ਰਿਹਾ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਵੀ ਅੰਮ੍ਰਿਤਸਰ ਸ਼ਹਿਰ ਅੰਦਰ ਵੱਖ-ਵੱਖ ਇਲਾਕਿਆਂ ਲਈ ਗੁਰੂ ਕਾ ਲੰਗਰ ਭੇਜਿਆ ਜਾ ਰਿਹਾ ਹੈ।ਕਰਫ਼ਿਊ ਦੇ ਤੀਜੇ ਦਿਨ ਵੀ ਅੱਜ ਲੰਗਰ ਸੇਵਾਦਾਰ ਰਵਾਨਾ ਕੀਤੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਇਸ ਸੰਕਟ ਸਮੇਂ ਸ਼੍ਰੋਮਣੀ ਕਮੇਟੀ ਮਨੁੱਖੀ ਭਲਾਈ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਹੀ ਲੋੜਵੰਦਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ।ਬੰਦ ਦੌਰਾਨ ਡਿਊਟੀਆਂ ਨਿਭਾਉਣ ਵਾਲੇ ਮੁਲਾਜ਼ਮਾਂ ਲਈ ਵੀ ਲੰਗਰ ਦੀ ਵਿਵਸਥਾ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਗੁਰੂ ਘਰਾਂ ਦੇ ਮੈਨੇਜਰਾਂ ਨੂੰ ਵੀ ਆਦੇਸ਼ ਦਿੱਤੇ ਗਏ ਹਨ ਕਿ ਆਪੋ-ਆਪਣੇ ਇਲਾਕੇ ਅੰਦਰ ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਲਈ ਕਾਰਜ ਕੀਤੇ ਜਾਣ।
ਨਸਮਸਤਕ ਹੋਣ ਵਿਚ ਕੋਈ ਰੋਕ ਟੋਕ ਨਹੀਂ ਹੈ ਉਨ੍ਹਾਂ ਕਿਹਾ ਕਿ ਬੇਸ਼ੱਕ ਕਰਫਿਊ ਕਾਰਨ ਸੰਗਤ ਦੀ ਆਮਦ ਪ੍ਰਭਾਵਿਤ ਹੋਈ ਹੈ, ਪਰ ਇਥੇ ਪੁੱਜਣ ਵਾਲੀ ਸੰਗਤ ਆਪਣੀ ਸ਼ਰਧਾ ਪ੍ਰਗਟਾ ਰਹੀ ਹੈ।ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਲਈ ਹੁਣ ਵੀ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ ਤੇ ਸੰਗਤ ਦੀ ਮੁੱਢਲੀ ਜਾਂਚ ਦੇ ਨਾਲ ਨਾਲ ਸੈਨੀਟਾਈਜਰ ਨਾਲ ਹੱਥ ਸਾਫ ਕਰਵਾਏ ਜਾ ਰਹੇ।
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media