Friday, August 28, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾਂ ਦੀ ਮਰਯਾਦਾ ਨਿਰੰਤਰ ਜਾਰੀ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ਵ ਦੇ ਅਧਿਆਤਮਿਕ Golden Temple2ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰ-ਮਰਯਾਦਾ ਨਿਰੰਤਰ ਚੱਲ ਰਹੀ ਹੈ ਅਤੇ ਜਿਹੜੀ ਵੀ ਸੰਗਤ ਕਿਸੇ ਵੀ ਤਰ੍ਹਾਂ ਇਥੇ ਪੁੱਜ ਰਹੀ ਹੈ।ਉਸ ਨੂੰ ਨਸਮਸਤਕ ਹੋਣ ਵਿਚ ਕੋਈ ਰੋਕ ਟੋਕ ਨਹੀਂ ਹੈ ਉਨ੍ਹਾਂ ਕਿਹਾ ਕਿ ਬੇਸ਼ੱਕ ਕਰਫਿਊ ਕਾਰਨ ਸੰਗਤ ਦੀ ਆਮਦ ਪ੍ਰਭਾਵਿਤ ਹੋਈ ਹੈ, ਪਰ ਇਥੇ ਪੁੱਜਣ ਵਾਲੀ ਸੰਗਤ ਆਪਣੀ ਸ਼ਰਧਾ ਪ੍ਰਗਟਾ ਰਹੀ ਹੈ।ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਲਈ ਹੁਣ ਵੀ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ ਤੇ ਸੰਗਤ ਦੀ ਮੁੱਢਲੀ ਜਾਂਚ ਦੇ ਨਾਲ ਨਾਲ ਸੈਨੀਟਾਈਜਰ ਨਾਲ ਹੱਥ ਸਾਫ ਕਰਵਾਏ ਜਾ ਰਹੇ ਹਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …