Thursday, August 27, 2026

ਕਰਫਿਊ ਸਬੰਧੀ ਪੁਲਿਸ ਸਹਾਇਤਾ ਲੈਣ ਲਈ 112 ਡਾਇਲ ਕਰੋ

ਚੰਡੀਗੜ੍ਹ, 26 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲਿਸ ਨੇ ਆਮ ਜਨਤਾ ਲਈ 112 ਨੰਬਰ ਦਾ ਐਲਾਨ ਕੀਤਾ ਹੈ।ਜੋ ਕਰਫਿਊ ਨਾਲ ਜੁੜੇ ਕਿਸੇ ਵੀ ਪੁਲਿਸ Punjab-Policeਮਸਲੇ ਨੂੰ ਹੱਲ ਕਰਨ ਲਈ ਕਰਫਿਊ ਹੈਲਪਲਾਈਨ ਵਜੋਂ ਸਹਾਇਤਾ ਕਰੇਗਾ।ਇਹ ਪ੍ਰਗਟਾਵਾ ਕਰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਭਰ ਤੋਂ ਕਿਸੇ ਵਿਅਕਤੀ ਵਲੋਂ ਐਮਰਜੈਂਸੀ ਦੌਰਾਨ ਹਸਪਤਾਲ ਜਾਣ, ਖਾਣਾ, ਕਰਿਆਨਾ, ਦਵਾਈਆਂ ਦੀ ਸਪਲਾਈ, ਐਲ.ਪੀ.ਜੀ ਸਿਲੰਡਰ ਵਰਗੀਆਂ ਸਹੂਲਤਾਂ ਦੀ ਜਾਣਕਾਰੀ ਜਾਂ ਮਦਦ ਲਈ 112 ਡਾਇਲ ਕਰ ਸਕਦਾ ਹੈ।ਨਾਲ ਹੀ ਜਰੂਰੀ ਸਮਾਨ ਲਿਜਾਣ ਵਾਲੇ ਟਰੱਕਾਂ ਦੀ ਬੇਰੋਕ ਆਵਾਜਾਈ ਅਤੇ ਈ-ਕਾਮਰਸ ਕੰਪਨੀਆਂ ਦੁਆਰਾ ਸਮਾਨ ਦੀ ਵੰਡ ਵਿੱਚ ਮੁਸ਼ਕਿਲ ਬਾਰੇ ਇਸ ਨੰਬਰ ’ਤੇ ਕਾਲ ਕਰ ਸਕਦਾ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …