Friday, September 18, 2026

ਪੰਜਾਬ ਰਾਜ ਦੇ ਗੁਦਾਮਾਂ ‘ਚੋਂ 50000 ਮੀਟ੍ਰਿਕ ਟਨ ਕਣਕ ਤੇ ਚੌਲ 20 ਵਿਸ਼ੇਸ਼ ਗੱਡੀਆਂ ਰਾਹੀਂ ਦੂਸਰੇ ਰਾਜਾਂ ਨੂੰ ਭੇਜੇ – ਆਸ਼ੂ

ਘਰੋ-ਘਰੀ ਸਬਜ਼ੀਆਂ, ਫਲ ਅਤੇ ਹੋਰ ਜਰੂਰੀ ਵਸਤਾਂ ਦੀ ਸਪਲਾਈ ਸ਼ੁਰੂ

ਚੰਡੀਗੜ੍ਹ, 26 ਮਾਰਚ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਲਾਗੂ ਲਾਕਡਾਊਨ ਦੋਰਾਨ ਦੇਸ਼ ਵਾਸੀਆਂ ਨੂੰ ਕਣਕ ਅਤੇ ਚੌਲ ਦੀ Bharat Bhushan Ashuਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਪੰਜਾਬ ਰਾਜ ਵਿੱਚ ਸਥਿਤ ਵੱਖ-ਵੱਖ ਗੁਦਾਮਾਂ ਤੋਂ 20 ਵਿਸ਼ੇਸ ਮਾਲ ਗੱਡੀਆਂ ਰਾਹੀਂ 50000 ਮੀਟ੍ਰਿਕ ਟਨ ਕਣਕ ਅਤੇ ਚੌਲ ਭੇਜੇ ਗਏ।ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਮਾਲ ਗੱਡੀਆਂ ਵਿੱਚ ਅਨਾਜ ਦੀ ਲਦਾਈ ਮੌਕੇ ਕੰਮ ਕਰ ਰਹੇ ਸਾਰੇ ਪੱਲੇਦਾਰਾਂ ਨੂੰ ਮਾਸਕ ਦੇਣ ਤੋਂ ਇਲਾਵਾ ਹੱਥਾਂ ਨੂੰ ਸੈਨੇਟਾਈਜ ਕਰਵਾਇਆ ਗਿਆ।ਇਸ ਗੱਲ ਨੂੰ ਯਕੀਨੀ ਬਣਾਇਆ ਗਿਆ ਕਿ ਇਕ ਦੂਸਰੇ ਤੋਂ ਦੂਰੀ ਬਣਾ ਕੇ ਕੰਮ ਕਰਨ ਤਾਂ ਜ਼ੋ ਮੋਜੂਦਾ ਸਥਿਤੀ ਵਿਚ ਪੱਲੇਦਾਰਾਂ ਦੀ ਸਿਹਤ ਦੀ ਵੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
           ਉਨ੍ਹਾਂ ਦੱਸਿਆ ਕਿ ਇਸ ਕਾਰਜ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ ਅਤੇ ਐਫ.ਸੀ.ਆਈ ਦੇ ਅਧਿਕਾਰੀਆਂ ਵਲੋਂ ਬਹੁਤ ਸੀਮਤ ਅਮਲੇ ਨਾਲ ਕੰਮ ਕੀਤਾ ਜਾ ਰਿਹਾ ਹੈ।
         ਖੁਰਾਕ ਮੰਤਰੀ ਨੇ ਕਿਹਾ ਕਿ ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਜੀ.ਐਮ ਅਰਸ਼ਦੀਪ ਸਿੰਘ ਥਿੰਦ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਇਸ ਕਾਰਜ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ।
        ਆਸ਼ੂ ਨੇ ਦੱਸਿਆ ਕਿ ਪੰਜਾਬ ਰਾਜ ਦੇ ਨਾਗਰਿਕਾਂ ਨੂੰ ਜਰੂਰੀ ਵਸਤਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਵੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਜਾਰੀ ਹਦਾਇਤਾਂ ਅਨੁਸਾਰ ਸੂਬਾ ਵਾਸੀਆਂ ਨੂੰ ਘਰੋ-ਘਰੀ ਸਬਜ਼ੀਆਂ, ਫ਼ਲ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਸੁਚਾਰੂ ਢੰਗ ਨਾਲ ਕਰਨ ਸਬੰਧੀ ਕੀਤੇ ਗਏ ਪ੍ਰਬੰਧਾਂ ਸਦਕੇ ਸਮੁੱਚੇ ਰਾਜ ਵਿੱਚ ਜਰੂਰੀ ਵਸਤਾਂ ਦੀ ਸਪਲਾਈ ਸ਼ੁਰੂ ਹੋ ਗਈ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …