Thursday, May 29, 2025
Breaking News

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮਨੁੱਖੀ ਭਲਾਈ ਲਈ ਨਿੱਤਰੀਆਂ ਨਿਊਯਾਰਕ ਦੀਆਂ ਸੰਗਤਾਂ

ਡਾ. ਰੂਪ ਸਿੰਘ ਨੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਉਪਰਾਲੇ ਨੂੰ ਸਲਾਹਿਆ

ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾਵਾਇਰਸ ਦੀ ਮਹਾਂਮਾਰੀ ਕਾਰਨ ਅੱਜ ਜਦੋਂ ਮਨੁੱਖਤਾ ਸੰਕਟ ਵਿਚ ਘਿਰੀ ਹੋਈ ਹੈ ਤਾਂ ਇਸ PPNJ2603202003ਸਮੇਂ ਸਿੱਖ ਜਗਤ ਵੱਲੋਂ ਗੁਰੂ ਪ੍ਰੰਪਰਾ ਅਨੁਸਾਰ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲੇ ਪੂਰੇ ਵਿਸ਼ਵ ਦਾ ਧਿਆਨ ਖਿੱਚ ਰਹੇ ਹਨ।ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਸਮੇਤ ਦੇਸ਼ ਦੁਨੀਆਂ ਦੀਆਂ ਗੁਰਦੁਆਰਾ ਕਮੇਟੀਆਂ, ਜਥੇਬੰਦੀਆਂ ਅਤੇ ਸਿੱਖ ਸੰਸਥਾਵਾਂ ਲੋੜਵੰਦਾਂ ਨੂੰ ਨਿਰੰਤਰ ਲੰਗਰ ਮੁਹੱਈਆ ਕਰਵਾ ਰਹੀਆਂ ਹਨ।ਇਸ ਦੇ ਨਾਲ ਹੀ ਗੁਰੂ ਘਰਾਂ ਦੀਆਂ ਸਰਾਵਾਂ ਪੀੜਤਾਂ ਨੂੰ ਅਲਾਹਿਦਾ ਰੱਖਣ ਲਈ ਪੇਸ਼ ਕੀਤੀਆਂ ਜਾ ਚੁੱਕੀਆਂ ਹਨ।ਇਸੇ ਦੌਰਾਨ ਹੁਣ ਅਮਰੀਕਾ ਦੀਆਂ ਗੁਰਦੁਆਰਾ ਕਮੇਟੀਆਂ ਵੀ ਲੋੜਵੰਦਾਂ ਦੀ ਮੱਦਦ ਲਈ ਅੱਗੇ ਆਈਆਂ ਹਨ।
                ਨਿਊਯਾਰਕ ਅਮਰੀਕਾ ਵਿਖੇ ਕਰਮਜੋਤ ਸਿੱਖ ਸੈਂਟਰ ਨੇ ਭਾਈ ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਪੂਰੇ ਸ਼ਹਿਰ ਵਿਚ ਲੰਗਰ ਵਿਵਸਥਾ ਦਾ ਉਪਰਾਲਾ ਕੀਤਾ ਹੈ।ਇਸ ਦੇ ਨਾਲ ਹੀ ਅਮਰੀਕਾ ਦੀਆਂ ਹੀ ਹੋਰ ਕਮੇਟੀਆਂ ਵੱਲੋਂ ਵੀ ਅਜਿਹੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।ਖਾਲਸਾ ਏਡ ਵੀ ਲਗਾਤਾਰ ਲੋੜਵੰਦਾਂ ਤੱਕ ਪੁੱਜ ਰਹੀ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਸਥਾਵਾਂ ਵੱਲੋਂ ਇਸ ਸੰਕਟ ਸਮੇਂ ਕੀਤੀ ਜਾ ਰਹੀ ਪਹਿਲਕਦਮੀਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਇਹ ਖਾਸਾ ਹੈ ਕਿ ਜਦੋਂ ਵੀ ਮਨੁੱਖਤਾ ’ਤੇ ਕੋਈ ਸੰਕਟ ਬਣਦਾ ਹੈ ਤਾਂ ਇਹ ਲੋਕਾਂ ਦੇ ਹਮਦਰਦ ਵਜੋਂ ਮੋਹਰੀ ਭੂਮਿਕਾ ਨਿਭਾਉਂਦੀ ਹੈ।ਉਨ੍ਹਾਂ ਕਿਹਾ ਕਿ ਹੁਣ ਵੀ ਕੋਰੋਨਾਵਾਇਰਸ ਦੀ ਮਹਾਂਮਾਰੀ ਸਮੇਂ ਵੱਖ-ਵੱਖ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਸੁਸਾਇਟੀਆਂ ਦੇ ਕਾਰਜ ਪ੍ਰਸ਼ੰਸਾਯੋਗ ਹਨ।ਉਨ੍ਹਾਂ ਇਹ ਵੀ ਕਿਹਾ ਕਿ ਕੁੱਝ ਸਮਾਜ ਵਿਰੋਧੀ ਅਨਸਰ ਜੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬੰਦ ਹੋਣ ਦੀਆਂ ਅਫਵਾਹਾਂ ਫੈਲਾਉਂਦੇ ਹਨ, ਉਨ੍ਹਾਂ ਨੂੰ ਗੁਰਦੁਆਰਿਆਂ ਤੋਂ ਲੋਕ ਭਲਾਈ ਕਾਰਜਾਂ ਨੂੰ ਵੇਖਣਾ ਚਾਹੀਦਾ ਹੈ।ਉਨ੍ਹਾਂ ਆਖਿਆ ਕਿ ਗੁਰੂ ਘਰ ਹੀ ਹਨ, ਜੋ ਹਰ ਦੁੱਖਮਈ ਸਮੇਂ ’ਤੇ ਮਨੁੱਖਤਾ ਲਈ ਧਰਵਾਸ ਬਣਦੇ ਹਨ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …