Sunday, September 27, 2026

3 ਲੱਖ ਉਸਾਰੀ ਮਜ਼ਦੂਰਾਂ ਦੇ ਖਾਤਿਆਂ ਵਿੱਚ 3 ਹਜ਼ਾਰ ਰੁਪਏ ਦੀ ਰਾਸ਼ੀ ਪੈਣੀ ਸ਼ੁਰੂ

ਧੂਰੀ, 26 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨਜ਼ ਵਰਕਰ ਵੈਲਫੇਅਰ ਬੋਰਡ ਪੰਜਾਬ ਦੇ ਮੈਂਬਰ ਅਤੇ ਕੰਸਟ੍ਰਕਸ਼ਨਜ਼ Sushhil Kuamr Dhuriਵਰਕਰ ਯੂਨੀਅਨ ਪੰਜਾਬ ਦੇ ਸੂਬਾ ਚੇਅਰਮੈਨ ਐਡਵੋਕੇਟ ਸੁਸ਼ੀਲ ਕੁਮਾਰ ਸ਼ਰਮਾ ਨੇ ਇੱਕ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਵਾਇਰਸ ਦੀ ਦਹਿਸ਼ਤ ਦੇ ਚਲਦਿਆਂ ਸੂਬਾ ਭਰ ਵਿੱਚ 3 ਲੱਖ ਦੇ ਕਰੀਬ ਰਜਿਸਟਰਡ ਊਸਾਰੀ ਮਜ਼ਦੂਰਾਂ ਦੇ ਖਾਤਿਆਂ ਵਿੱਚ ਤਿੰਨ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਤੀ ਮਜ਼ਦੂਰ ਦੇਣ ਦਾ ਜੋ ਐਲਾਨ ਕੀਤਾ ਸੀ, ਉਸ ‘ਤੇ ਅਮਲ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਵਿਭਾਗ ਜਿਸ ਦੇ ਚੇਅਰਮੈਨ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਨ, ਵੱਲੋਂ ਹਜ਼ਾਰਾਂ ਮਜ਼ਦੂਰਾਂ ਦੇ ਖਾਤਿਆਂ ਵਿੱਚ ਤਿੰਨ ਹਜ਼ਾਰ ਰੁਪਏ ਪ੍ਰਤੀ ਕਿਰਤੀ ਦੇ ਹਿਸਾਬ ਨਾਲ ਰਾਸ਼ੀ ਪਾਈ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਬਾਕੀ ਰਹਿੰਦੇ ਉਸਾਰੀ ਮਜਦੂਰਾਂ ਦੇ ਖਾਤਿਆਂ ਵਿੱਚ ਵੀ ਇਹ ਰਾਸ਼ੀ ਜਮਾਂ੍ਹ ਹੋ ਜਾਵੇਗੀ।ਉਹਨਾਂ ਸਰਕਾਰ ਦੇ ਇਸ ਮਜ਼ਦੂਰ ਪੱਖੀ ਫੈਸਲੇ ਦੇ ਸਵਾਗਤ ਕਰਦਿਆਂ ਕਿਰਤੀ ਊਸਾਰੀ ਮਜਦੂਰਾਂ ਨੂੰ ਆਪਣੇ ਪਰਿਵਾਰਾਂ ਦਾ ਖਿਆਲ ਰੱਖਦੇ ਹੋਏ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …