ਧੂਰੀ, 26 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਖੁਰਾਕ ਸਪਲਾਈ ਵਿਭਾਗ ਦੀਆਂ ਟੀਮਾਂ ਨੇ ਸਮਾਜ ਸੇਵੀਆਂ ਅਤੇ ਸਥਾਨਕ ਡੀਪੂ ਹੋਲਡਰਾਂ ਦੇ ਸਹਿਯੋਗ
ਨਾਲ ਅੱਜ ਲਾਕਡਾਊਨ ਦੌਰਾਨ ਮੁਹੱਲ਼ਿਆਂ ਵਿੱਚ ਜਾ ਕੇ ਲੋਕਾਂ ਨੂੰ ਆਟਾ, ਬ੍ਰੈਡ, ਚਾਹਪੱਤੀ, ਚੀਨੀ ਅਤੇ ਦਾਲਾਂ ਆਦਿ ਵਾਜ੍ਹਬ ਰੇਟਾਂ ‘ਤੇ ਮੁਹੱਈਆ ਕਰਵਾਈਆਂ।ਸਮਾਜਸੇਵੀ ਅਤੇ ਡੀਪੂ ਹੋਲਡਰ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਕਾਂਝਲਾ ਨੇ ਦੱਸਿਆ ਕਿ ਉਹ ਬਿਪਤਾ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਦੇ ਨਾਲ ਮੋਢੇ ਨਾਲ ਮੋਢਾ ਲਾਕੇ ਖੜੇ ਹਨ ਅਤੇ ਉਹਨਾਂ ਨੇ ਹੋਰ ਡੀਪੂ ਹੋਲਡਰਾਂ ਵਾਂਗ ਖੁਦ ਵੀ ਖੁਰਾਕ ਸਪਲਾਈ ਵਿਭਾਗ ਦੀ ਟੀਮ ਦੇ ਨਾਲ ਘਰ-ਘਰ ਜਾ ਕੇ ਲੋਕਾਂ ਨੂੰ ਰਾਸ਼ਨ ਵੰਡਾਉਣ ਵਿੱਚ ਸਹਿਯੋਗ ਦਿੱਤਾ।
ਇਸ ਮੌਕੇ ਖੁਰਾਕ ਤੇ ਸਪਲਾਈ ਵਿਭਾਗ ਦੇ ਇੰਸਪੈਕਟਰ ਅਤੇ ਏ.ਐਫ.ਐਸ.ਓ ਨੇ ਰਾਸ਼ਨ ਵੰਡਣ ਵਾਲੀਆਂ ਟੀਮਾਂ ਦੀ ਅਗੁਵਾਈ ਕੀਤੀ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media