ਲਹਿਰਾਗਾਗਾ, 26 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਉਘੇ ਸਮਾਜ ਸੇਵੀ ਤਰਸੇਮ ਜਖੇਪਲ ਠੇਕੇਦਾਰ ਦੀ ਟੀਮ ਵਲੋਂ ਇਲਾਕੇ ਦੀਆਂ ਵੱਖ-ਵੱਖ ਥਾਵਾਂ
‘ਤੇ ਜਾ ਕੇ ਪੰਜਾਬ ਪੁਲਿਸ ਅਤੇ ਸਫਾਈ ਕਰਮਚਾਰੀਆਂ ਨੂੰ ਚਾਹ ਅਤੇ ਰੋਟੀ ਦਾ ਦਿੱਤੀ ਜਾ ਰਹੀ ਹੈ।ਇਸ ਕਾਰਜ ‘ਚ ਸਹਿਯੋਗ ਦੇ ਰਹੇ ਉਨਾਂ ਦੇ ਸਾਥੀ ਸਮਾਜ ਸੇਵੀ ਕਾਲਾ ਵਿਰਕ ਠੇਕੇਦਾਰ ਜਖੇਪਲ ਨੇ ਕਿਹਾ ਕਿ ਸਮਾਜ ਸੇਵੀ ਤਰਸੇਮ ਜਖੇਪਲ ਦੀ ਹਮੇਸ਼ਾਂ ਕੋਸ਼ਿਸ਼ ਹੁੰਦੀ ਹੈ ਕਿ ਗਰੀਬ ਪਰਿਵਾਰਾਂ ਦੇ ਲੋਕਾਂ ਦੀ ਸੰਭਵ ਸਹਾਇਤਾ ਕੀਤੀ ਜਾਵੇ।ਸਮਾਜ ਸੇਵਾ ਦੇ ਕੰਮਾਂ ਵਿੱਚ ਲੋਕ ਗਾਇਕ ਕਲਾਂ ਮੰਚ ਲਹਿਰਾਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਵੀ ਆਪਣੀ ਟੀਮ ਨਾਲ ਵਿਸ਼ੇਸ਼ ਸਹਿਯੋਗ ਦਿੱਤਾ।ਤਰਸੇਮ ਜਖੇਪਲ ਕਿਹਾ ਕਿ ਕੋਰੋਨਾ ਵਾਇਰਸ ਕਰਕੇ ਹਰ ਪਾਸੇ ਹਾਹਾਕਾਰ ਮਚੀ ਹੋਈ ਹੈ ਇਸ ਦੁੱਖ ਦੀ ਘੜੀ ਵਿੱਚ ਸਾਨੂੰ ਪ੍ਰਸਾਸਨ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਡਾਕਟਰਾਂ ਦੀ ਸਲਾਹ ਮੰਨ ਕੇ ਸਰਕਾਰੀ ਹਦਾਇਤਾਂ ‘ਤੇ ਅਮਲ ਕਰਨਾ ਚਾਹੀਦਾ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media