Tuesday, March 24, 2026

ਆਪ ਤਿਆਰ ਕੀਤੇ ਵਿਸ਼ੇਸ਼ ਸੈਨੀਟਾਈਜ਼ਰ ਨਾਲ ਸਪਰੇਅ ਕਰਨ ’ਚ ਜੁੱਟੇ ਸਮਾਜ ਸੇਵੀ ਨੌਜਵਾਨ

ਕਪੂਰਥਲਾ, 26 ਮਾਰਚ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿਥੇ ਜ਼ਿਲ੍ਹੇ ਦਾ ਸਮੁੱਚਾ ਪ੍ਰਸ਼ਾਸਨ ਦਿਨ-ਰਾਤ ਲੱਗਾ ਹੋਇਆ ਹੈ, ਉਥੇ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਵੀ ਪ੍ਰਸ਼ਾਸਨ ਦਾ ਪੂਰਾ ਸਾਥ ਦੇ ਰਹੀਆਂ ਹਨ। ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਇਸ ਔਖੀ ਘੜੀ ਵਿਚ ਵੱਖ-ਵੱਖ ਕੰਮਾਂ ਰਾਹੀਂ ਅਸਲ ਮਾਅਨਿਆਂ ਸਮਾਜ ਸੇਵਾ ਦਾ ਬੀੜਾ ਚੁੱਕਿਆ ਗਿਆ ਹੈ।ਸਥਾਨਕ ਮੁਹੱਲਾ ਜੱਟਪੁਰਾ ਦੀ ਨਵੀਂ ਆਬਾਦੀ ਦੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਨਾਲ ਸਬੰਧਤ ਨੌਜਵਾਨਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਘਰ-ਘਰ ਜਾ ਕੇ ਆਪ ਤਿਆਰ ਕੀਤੇ ਗਏ ਸੈਨੀਟਾਈਜ਼ਰ ਦਾ ਸਪਰੇਅ ਕੀਤਾ ਜਾ ਰਿਹਾ ਹੈ, ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋsssਰ ਸੈਨੀਟਾਈਜ਼ ਕਰਨ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਸ਼ਹਿਰ ਵਾਸੀਆਂ ਵੱਲੋਂ ਨੌਜਵਾਨਾਂ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਹੈ ਕਿ ਇਹ ਇਕ ਬਹੁਤ ਹੀ ਵਧੀਆ ਉਪਰਾਲਾ ਹੈ, ਜਿਸ ਨਾਲ ਸਾਰੇ ਸਮਾਜ ਦਾ ਭਲਾ ਹੋ ਰਿਹਾ ਹੈ। ਇਸ ਕੰਮ ਵਿਚ ਜੁੱਟੇ ਹੋਏ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਡਟੌਲ, ਮੁਸ਼ਕਫੂਰ, ਸਪਿਰਟ, ਫਰਨੈਲ ਅਤੇ ਐਲੋਵੀਰਾ ਆਦਿ ਨੂੰ ਮਿਲਾ ਕੇ ਇਹ ਵਿਸ਼ੇਸ਼ ਸੈਨੀਟਾਈਜ਼ਰ ਤਿਆਰ ਕੀਤਾ ਹੈ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …