ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਗੁਰੂ ਦੀ ਨਗਰੀ ਦੇ ਵਾਸੀਆਂ ਨੂੰ ਕਰੋਨਾ ਵਾਇਰਸ ਦੇ ਕਹਿਰ ਤੋਂ ਬਚਾਉਣ ਲਈ ਅਤੇ ਸ਼ਹਿਰ ਨੂੰ
ਸੈਨੇਟਾਇਜ਼ ਕੀਤਾ ਜਾ ਰਿਹਾ ਹੈ।ਮੇਅਰ ਕਰਮਜੀਤ ਸਿੰਘ ਵੱਲੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਨਾਲ ਮਿਲ ਕੇ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਰਾਹੀਂ ਸੋਡੀਅਮ ਹਾਈਪੋਕਲੋਰਾਈਡ ਦਵਾਈ ਦਾ ਛਿੜਕਾਓ ਸ਼ਹਿਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੀਆਂ ਵਾਰਡਾਂ ਵਿਚ ਕੀਤੇ ਜਾਣ ਦੀ ਸ਼ੁਰੂਆਤ ਕੀਤੀ ਗਈ। ਇਸ ਕਾਰਜ਼ ਲਈ ਇਲਾਕਾ ਚੀਫ਼ ਸੈਨੇਟਰੀ ਇੰਸਪੈਕਟਰ ਅਤੇ ਸੈਨੇਟਰੀ ਇੰਸਪੈਕਟਰਾਂ ਦੀਆਂ ਰੋਸਟਰ ਵਾਈਜ਼ ਡਿਊਟੀਆਂ ਲਗਾਈਆਂ ਗਈਆਂ ਹਨ।ਸ਼ਹਿਰ ਵਿਚ ਛਿੜਕਾਓ ਵਾਸਤੇ 10 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੋਂ ਇਲਾਵਾ 43 ਹੱਥ ਨਾਲ ਛਿੜਕਾਓ ਕਰਨ ਵਾਲੀਆਂ ਮਸ਼ੀਨਾਂ ਦਾ ਇਸਤੇਮਾਲ ਕੀਤਾ ਜਾਵੇਗਾ।ਜਲਦ ਹੀ ਇਹ ਹੱਥ ਨਾਲ ਛਿੜਕਾਉ ਕਰਨ ਵਾਲੀਆਂ ਮਸ਼ੀਨਾਂ ਸ਼ਹਿਰ ਦੀ ਹਰੇਕ ਵਾਰਡ ਵਿਚ ਮੁਹੱਈਆ ਕਰਵਾਈ ਜਾਵੇਗੀ। ਇਹ ਛਿੜਕਾਅ ਵਾਰਡ ਇਲਾਕਾ ਕੌਂਸਲਰ ਦੀ ਨਿਗਰਾਨੀ ਵਿਚ ਹੋਵੇਗਾ।ਮੇਅਰ ਰਿੰਟੂ ਨੇ ਕਿਹਾ ਕਿ ਉਹ ਆਪ ਅਤੇ ਉਹਨਾਂ ਦੇ ਸਮੂਹ ਅਧਿਕਾਰੀਆਂ ਨੇ ਰਾਤ-ਦਿਨ ਜਿਲ੍ਹਾ ਪ੍ਰਸ਼ਾਸਨ ਦੇ ਨਾਲ ਸੰਪਰਕ ‘ਚ ਹਨ।ਸ਼ਹਿਰ ਦੀ ਸਾਫ਼-ਸਫਾਈ ਪੱਖੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ।ਉਨਾਂ ਨੇ ਕਿਹਾ ਕਿ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਘਰਾਂ ਦਾ ਕੂੜਾ ਗਲੀਆਂ ਬਜਾਰਾਂ ਵਿਚ ਨਾ ਸੁੱਟਣ ਸਗੋਂ ਇਸ ਨੂੰ ਘਰ ਦੇ ਅੰਦਰ ਹੀ ਰੱਖਣ ਅਤੇ ਨਗਰ ਨਿਗਮ ਦੀਆਂ ਗੱਡੀਆਂ ਆਉਣ ‘ਤੇ ਇਹ ਚੁੱਕ ਲਿਆ ਜਾਵੇਗਾ ।
ਇਸ ਮੌਕੇ ਤੇ ਵਧੀਕ ਕਮਿਸ਼ਨਰ ਸੰਦੀਪ ਰਿਸ਼ੀ, ਸਿਹਤ ਅਫ਼ਸਰ ਡਾ: ਕੰਵਰ ਅਜੈ, ਸਿਹਤ ਅਫ਼ਸਰ ਡਾ: ਯੋਗੇਸ਼ ਅਰੋੜਾ, ਫਾਇਰ ਅਫਸਰ ਲਵਪ੍ਰੀਤ ਸਿੰਘ, ਸਮੂਹ ਚੀਫ਼ ਸੈਨੇਟਰੀ ਇੰਸਪੈਕਟਰ ਅਤੇ ਸੈਨੇਟਰੀ ਇੰਸਪੈਕਟਰ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media