ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੂਰੀ ਦੁਨੀਆਂ ‘ਚ ਤਬਾਹੀ ਮਚਾ ਰਹੇ
ਕੋਰੋਨਾ ਵਾਇਰਸ ਤੋਂ ਪੀੜਤਾਂ ਦੀ ਜ਼ਿਲ੍ਹਾ ਪੱਧਰ ‘ਤੇ ਸਹਾਇਤਾ ਲਈ ਰੈਡ ਕਰਾਸ ਸੁਸਾਇਟੀ ਕੋਵਿਡ-19 ਰਿਲੀਫ ਫੰਡ ਨਾਮ ‘ਤੇ ਬੈਂਕ ਖਾਤਾ ਖੁਲਵਾਉਣ ਦਾ ਫੈਸਲਾ ਕੀਤਾ ਹੈ।ਔਜਲਾ ਨੇ ਕਿਹਾ ਕਿ ਕਈ ਲੋਕਾਂ ਨੇ ਉਨਾਂ ਨੂੰ ਤੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੂੰ ਫੋਨ ਕਰਕੇ ਕੋਰੋਨਾ ਵਾਇਰਸ ਤੋਂ ਪੀੜਿਤ ਲੋਕਾਂ ਦੀ ਮਦਦ ਕਰਨ ਦੀ ਪੇਸ਼ਕਸ਼ ਕੀਤੀ ਹੈ।ਇਸ ਲਈ ਇਹ ਰਲੀਫ ਫੰਡ ਖਾਤਾ ਖੋਲਿਆ ਜਾ ਰਿਹਾ ਹੈ।ਉਨਾਂ ਕਿਹਾ ਕਿ ਖਾਤਾ ਨੰਬਰ ਤੇ ਬੈਂਕ ਦਾ ਆਈ.ਐਫ.ਸੀ ਕੋਡ ਜਲਦ ਜਾਰੀ ਕਰ ਦਿੱਤਾ ਜਾਵੇਗਾ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media