ਚੰਡੀਗੜ੍ਹ, 27 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਬਿਆਨ ਜਾਰੀ ਕਰਦਿਆਂ ਕਿਹਾ
ਕਿ ਕਰੋਨਾ ਵਾਇਰਸ ਦੇ ਵਧ ਰਹੇ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵਲੋਂ ਰਾਜ ਵਿੱਚ ਲਗਾਏ ਗਏ ਕਰਫਿਊ ਦੋਰਾਨ ਪੁਲਿਸ ਮੁਲਾਜ਼ਮਾਂ ਵਲੋਂ ਔਰਤਾਂ ਨਾਲ ਠੀਕ ਤਰ੍ਹਾਂ ਨਾਲ ਪੇਸ਼ ਨਹੀਂ ਆਇਆ ਜਾ ਰਿਹਾ ਜਿਸ ਸਬੰਧੀ ਸੂਬੇ ਦੇ ਵੱਖ-ਵੱਖ ਥਾਵਾਂ ਤੋਂ ਸੋਸ਼ਲ ਮੀਡੀਆ ਅਤੇ ਟੈਲੀਫੋਨ ਰਾਹੀਂ ਇਹ ਮਾਮਲੇ ਉਨ੍ਹਾਂ ਦੇ ਨੋਟਿਸ ਵਿੱਚ ਆਏ ਹਨ।
ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਇਹ ਗੰਭੀਰ ਮਾਮਲਾ ਹੈ ਅਤੇ ਰਾਜ ਮਹਿਲਾ ਕਮਿਸ਼ਨ ਐਕਟ – 2001 ਤਹਿਤ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਪੰਜਾਬ ਦੇ ਗ੍ਰਹਿ ਸਕੱਤਰ, ਪੁਲਿਸ ਮੁਖੀ ਅਤੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ ਪੁਲਿਸ ਨੂੰ ਇਕ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਪੰਜਾਬ ਰਾਜ ਦੀਆਂ ਔਰਤਾਂ ਦੀ ਸੁਰਖਿਆ ਯਕੀਨੀ ਬਣਾਈ ਜਾਵੇ ਅਤੇ ਇਸ ਗੱਲ ਦਾ ਵੀ ਖਾਸ ਧਿਆਨ ਰੱਖਿਆ ਜਾਵੇ ਕਿ ਜਿਥੇ ਔਰਤ ਇਕੱਲੀ ਹੈ ਅਤੇ ਕਰਫਿਊ ਦੌਰਾਨ ਉਸ ਨੂੰ ਘਰ ਵਿੱਚ ਕੋਈ ਮਦਦ ਦੀ ਲੋੜ ਹੈ ਤਾਂ ਹਰ ਸੰਭਵ ਮਦਦ ਦਿੱਤੀ ਜਾਵੇ।ਇਸ ਤੋਂ ਇਲਾਵਾ ਬਜ਼ੁਰਗ ਅਤੇ ਬਿਮਾਰ ਔਰਤਾਂ ਦਾ ਵੀ ਖਾਸ ਧਿਆਨ ਰੱਖਿਆ ਜਾਵੇ ।
ਉਨ੍ਹਾਂ ਕਿਹਾ ਕਿ ਜੇਕਰ ਭਵਿਖ ਵਿੱਚ ਕੋਈ ਪੁਲਿਸ ਮੁਲਾਜ਼ਮ ਇਸ ਤਰ੍ਹਾਂ ਦੀ ਕਾਰਵਾਈ ਕਰਦਾ ਪਾਇਆ ਗਿਆ ਤਾਂ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਏਗਾ।
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media