ਸੁਲਤਾਨਪੁਰ ਲੋਧੀ/ਕਪੂਰਥਲਾ, 27 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਟਰ ਸ੍ਰੀਮਤੀ ਦੀਪਤੀ ਉੱਪਲ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਦੀ
ਯੋਗ ਅਗਵਾਈ ਹੇਠ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵੱਲੋਂ ਤਿਆਰ ਕੀਤੀ ਗਿਆ ਭੋਜਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸੁਲਤਾਨਪੁਰ ਲੋਧੀ ਅਤੇ ਆਰ.ਸੀ.ਐਫ ਦੇ ਬਾਹਰ ਝੁੱਗੀ-ਝੌਂਪੜੀਆਂ ਵਿਚ ਰਹਿੰਦੇ 2000 ਦੇ ਕਰੀਬ ਲੋੜਵੰਦ ਲੋਕਾਂ ਨੂੰ ਵੰਡਿਆ ਗਿਆ।ਗੁਰਦੁਆਰਾ ਸਾਹਿਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਸਾਂਝੇ ਉੱਦਮ ਤਹਿਤ ਐਸ.ਡੀ.ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਅਤੇ ਐਸ.ਡੀ.ਐਮ ਕਪੂਰਥਲਾ ਵਰਿੰਦਰ ਪਾਲ ਸਿੰਘ ਬਾਜਵਾ ਨੇ ਲੋੜਵੰਦ ਲੋਕਾਂ ਨੂੰ ਭੋਜਨ ਵੰਡਿਆ।ਇਸ ਮੌਕੇ ਤਹਿਸੀਲਦਾਰ ਸੁਲਤਾਨਪੁਰ ਲੋਧੀ ਸੀਮਾ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media