ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਸਰਕਾਰੀ ਸੇਵਾ ਵਿੱਚ ਢਿੱਲ-ਮੱਠ ਵਰਤਣ ਅਤੇ ਲੋੜ ਵੇਲੇ ਡਿਊਟੀ ‘ਤੇ ਹਾਜ਼ਰ ਨਾ ਹੋਣ ਦੇ ਦੋਸ਼ ਹੇਠ ਆਪਣੇ ਦਫਤਰ ਦੇ ਤਿੰਨ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।ਉਨਾਂ ਨੇ ਜਾਰੀ ਕੀਤੇ ਹੁਕਮਾਂ ਵਿਚ ਕਿਹਾ ਕਿ ਸਰਕਾਰੀ ਨੌਕਰੀ ਲੋਕ ਸੇਵਾ ਹੈ ਅਤੇ ਇਸ ਸੇਵਾ ਵਿੱਚ ਲੋੜ ਵੇਲੇ ਕੁਤਾਹੀ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।ਇਸੇ ਲਈ ਅੱਜ ਤਿੰਨ ਕਰਮਚਾਰੀ ਮੂਅੱਤਲ ਕੀਤੇ ਗਏ ਹਨ।ਉਨਾਂ ਕਿਹਾ ਕਿ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …