ਪਠਾਨਕੋਟ, 28 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸਾਸਨ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਲੋਕਾਂ ਨੂੰ ਕਰਫਿਓ ਦੋਰਾਨ ਕਰਿਆਨਾਂ, ਦੁੱਧ, ਫਲ ਅਤੇ ਸਬਜ਼ੀਆਂ ਦੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਜਿਨ੍ਹਾਂ ਦੁਕਾਨਾਂ ਨੂੰ ਖੋਲਿਆ ਗਿਆ ਹੈ।ਅਗਰ ਕੋਈ ਉਨ੍ਹਾਂ ਦੁਕਾਨਾਂ ਤੋਂ ਕੋਈ ਸਮਾਨ ਲੈਣ ਜਾਂਦਾ ਹੈ ਤਾਂ ਇਕੱਲਾ ਹੀ ਜਾਵੇ ਘਰ ਦੇ ਕਿਸੇ ਵੀ ਮੈਂਬਰ ਜਾਂ ਹੋਰ ਸਾਥੀ ਨੂੰ ਨਾਲ ਨਾ ਲੈ ਕੇ ਜਾਵੇ ਤਾਂ ਜੋ ਸੋਸਲ ਡਿਸਟੈਂਸ ਬਣਿਆ ਰਹੇ।ਇਸ ਤੋਂ ਇਲਾਵਾ ਇਸ ਸਮੇਂ ਦੋਰਾਨ ਅਗਰ ਕੋਈ ਵਿਅਕਤੀ ਕੀਮਤਾਂ ਵਿੱਚ ਵਾਧਾ ਕਰਕੇ ਮੁਨਾਫਾ ਕਮਾਉਣ ਦਾ ਉਪਰਾਲਾ ਕਰਦਾ ਹੈ ਫੜਿਆ ਜਾਂਦਾ ਹੈ ਤਾਂ ਉਸ ਵਿਅਕਤੀ ਖਿਲਾਫ ਕਾਨੂੰਨੀ ਬਣਦੀ ਕਾਰਵਾਈ ਕੀਤੀ ਜਾਵੇਗੀ, ਦੁਕਾਨ ਵੀ ਸੀਲ ਕੀਤੀ ਜਾ ਸਕਦੀ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੋਕੇ ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਅਰਸਦੀਪ ਸਿੰਘ ਐਸ.ਡੀ.ਐਮ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਉਨ੍ਹਾਂ ਕਿਹਾ ਕਿ ਜਨਤਾ ਦੀ ਸੇਵਾ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਵੱਖ ਵੱਖ ਟੋਲ ਫ੍ਰੀ ਨੰਬਰ ਜਾਰੀ ਕੀਤੇ ਗਏ ਹਨ।ਜਿਲ੍ਹਾ ਪਠਾਨਕੋਟ ਦੇ ਨਾਲ ਹਿਮਾਚਲ ਅਤੇ ਜੰਮੂ ਕਸਮੀਰ ਦੀ ਸਰਹੱਦ ਲਗਦੀ ਹੈ ਅਤੇ ਉਨ੍ਹਾਂ ਸੂਬਿਆਂ ਵਿੱਚ ਕਿਸੇ ਵੀ ਵਿਅਕਤੀ ਨੂੰ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ।ਉਨ੍ਹਾਂ ਜਨਤਾ ਨੂੰ ਅਪੀਲ ਹੈ ਕਿ ਉਹ ਘਰਾਂ ਅੰਦਰ ਹੀ ਰਹਿਣ ਤੇ ੇ ਕਿਤੇ ਵੀ ਬਾਹਰ ਜਾਣ ਤੋਂ ਗੁਰੇਜ ਕਰਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …