Thursday, December 12, 2024

ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀ ਕਾਲਾਬਜ਼ਾਰੀ ਦਾ ਮੇਅਰ ਨੇ ਲਿਆ ਸਖਤ ਨੋਟਿਸ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕੋਮਲ ਮਿੱਤਲ ਨੇ ਆਪਣੇ ਸਾਂਝੇ ਬਿਆਨ ਵਿੱਚ ਕਿਹਾ Mayor Rintuਕਿ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੋਰੋਨਾ ਵਾਇਰਸ ਤੋਂ ਬਚਾਓ ਲਈ ਲਗਾਏ ਗਏ ਕਰਫਿਊ ਦੌਰਾਨ ਕੁੱਝ ਦੁਕਾਨਦਾਰਾਂ ਵਲੋਂ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀ ਕਾਲਾਬਜ਼ਾਰੀ ਕੀਤੀ ਜਾ ਰਹੀ ਹੈ ਤੇ ਲੋਕਾਂ ਕੋਲੋਂ ਨਿਰਧਾਰਤ ਮੁੱਲ ਤੋਂ ਜਿਆਦਾ ਪੈਸੇ ਲਏ ਜਾ ਰਹੇ ਹਨ ਤੇ ਕਈ ਵਸਤਾਂ ਦਾ ਤੋਲ ਵੀ ਪੂਰਾ ਨਹੀਂ ਦਿੱਤਾ ਜਾ ਰਿਹਾ ਹੈ।ਜਿਸ ਕਾਰਨ ਸ਼ਹਿਰ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਮੇਅਰ ਤੇ ਕਮਿਸ਼ਨਰ ਨੇ ਇਸ ਮਸਲੇ ਦਾ ਸਖਤ ਨੋਟਿਸ ਲੈਂਦਿਆਂ ਦੁਕਾਨਦਾਰਾਂ ਨੂੰ ਸਖਤ ਚੇਤਾਵਨੀ ਦਿੱਤੀ ਹੈ ਕਿ ਕਾਲਾਬਜ਼ਾਰੀ ਲੋਕਾਂ ਨੂੰ ਨਜ਼ਾਇਜ਼ ਤੰਗ ਨਾ ਕੀਤਾ ਜਾਵੇ।ਜੇਕਰ ਕੋਈ ਵੀ ਅਜਿਹਾ ਮਾਮਲਾ ਪ੍ਰਸਾਸ਼ਨ ਦੇ ਨੋਟਿਸ ਵਿੱਚ ਆਉਂਦਾ ਹੈ ਤਾਂ ਉਸ ਦੁਕਾਨਦਾਰ ਦਾ ਲਾਇਸੈਂਸ ਕੈਂਸਲ ਕਰਕੇ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸੇ ਦੌਰਾਨ ਰੇਹੜੀ ਫੜੀ ਵਾਲਿਆਂ ਵਲੋਂ ਵੀ ਸਬਜ਼ੀਆਂ ਤੇ ਫਲ ਬਜ਼ਾਰ ਨਾਲੋਂ ਵੱਧ ਮੁੱਲ ‘ਤੇ ਵੇਚੇ ਜਾ ਰਹੇ ਹਨ ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …