ਜੰਡਿਆਲਾ ਗੁਰੂ, 29 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫਿਊ ਕਾਰਨ ਘਰਾਂ ਵਿਚ ਕੈਦ ਗਰੀਬ ਲੋਕਾਂ ਲਈ
ਸਾਬਕਾ ਨਗਰ ਕੌਂਸਲ ਪ੍ਰਧਾਨ ਰਾਜਕੁਮਾਰ ਮਲਹੋਤਰਾ ਮਸੀਹਾ ਬਣ ਕੇ ਮੈਦਾਨ ‘ਚ ਨਿੱਤਰੇ ਹਨ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸਮਾਜ ਸੇਵੀ ਜਸਪਾਲ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕਰਫਿਊ ਲਗਾ ਕੇ ਪਿਛਲੇ 7 ਦਿਨਾਂ ਤੋਂ ਘਰਾਂ ਵਿਚ ਕੈਦ ਕੀਤੇ ਗਏ ਮਜ਼ਦੂਰਾਂ ਅਤੇ ਦਿਹਾੜੀਦਾਰ ਜਨਤਾ ਨੂੰ ਰਾਸ਼ਨ ਪਾਣੀ ਦੀ ਫਿਕਰ ਪੈ ਗਈ ਹੈ। ਜਿਸ ਲਈ ਪੰਜਾਬ ਸਰਕਾਰ ਵਲੋਂ 2 ਰੁਪਏ ਕਿਲੋ ਆਟਾ ਦੇਣ ਦਾ ਐਲਾਨ ਕੀਤਾ ਗਿਆ ਸੀ।ਪਰ ਅਜੇ ਤੱਕ ਕੋਈ ਵੀ ਸਰਕਾਰੀ ਮਦਦ ਨਾ ਮਿਲਣ ਕਰਕੇ ਰਾਜਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੌਂਸਲ ਵਲੋਂ ਮੁਹੱਲਾ ਨਿਵਾਸੀਆਂ ਨੂੰ ਰਾਸ਼ਨ ਅਤੇ ਹੋਰ ਘਰੇਲੂ ਵਸਤਾਂ ਲੈਣ ਲਈ ਨਕਦ ਰਾਸ਼ੀ ਵੀ ਦਿੱਤੀ ਗਈ ਹੈ।ਇਸ ਮੌਕੇ ਰਣਧੀਰ ਸਿੰਘ ਕੋਂਸਲਰ, ਰਾਕੇਸ਼ ਕੁਮਾਰ ਰਿੰਪੀ, ਰਾਹੁਲ ਮਲਹੋਤਰਾ ਆਦਿ ਹਾਜ਼ਰ ਸਨ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media