Thursday, December 12, 2024

ਕਰਫਿਊ ਦੌਰਾਨ ਅਸਮਾਨ ਛੂਹਣ ਲੱਗੇ ਆਟਾ, ਦਾਲ, ਸਬਜ਼ੀਆਂ ਤੇ ਫਲਾਂ ਦੇ ਭਾਅ

ਜੰਡਿਆਲਾ ਗੁਰੂ, 29 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਕਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ Sabji Mandi Aਪੂਰੇ ਦੇਸ਼ ਵਿੱਚ ਐਲਾਨੇ ਗਏ 21 ਦਿਨ ਦੇ ਲਾਕਡਾਊਨ ਦੇ ਚੱਲਦਿਆਂ ਸੂਬੇ ਦੀਆਂ ਸਰਕਾਰਾਂ ਵਲੋਂ ਪੁਲਿਸ ਤਾਇਨਾਤ ਕਰ ਕੇ ਇਲਾਕੇ ਸੀਲ ਕੀਤੇ ਗਏ ਹਨ।ਜਿਥੇ ਲੋਕਾਂ ਨੂੰ ਘਰਾਂ ਦੇ ਵਿੱਚ ਬੰਦ ਕਰ ਦਿੱਤੀ ਗਿਆ ਹੈ, ਉਥੇ ਦੂਜੇ ਪਾਸੇ ਖਾਣ ਪੀਣ ਵਾਲੀਆਂ ਚੀਜਾਂ ਅਸਮਾਨ ਨੂੰ ਛੂਹ ਰਹੀਆਂ ਹਨ।ਇਸ ਸੰਕਟ ਦੇ ਸਮੇਂ ਵੱਡੇ ਵਪਾਰੀਆਂ ਨੇ ਲੋਕਾਂ ਦੀ ਲੁੱਟ ਖਸੁੱਟ ਸ਼ੁਰੂ ਕਰ ਦਿੱਤੀ ਹੈ।ਕਰਫਿਊ ਲੱਗਣ ਤੋਂ ਬਾਅਦ ਆਟਾ, ਦਾਲਾਂ, ਸਬਜ਼ੀਆਂ, ਫਲਾਂ ਤੇ ਹੋਰ ਘਰੇਲੂ ਵਰਤੋਂ ਦੀਆਂ ਵਸਤਾਂ ਦੇ ਭਾਅ ਮਜ਼ਦੂਰ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਗਏ ਹਨ।ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਤੇ ਚੇਤਾਵਨੀਆਂ ਦੇ ਬਾਵਜ਼ੂਦ ਵੀ ਕਾਲਾਬਜ਼ਾਰੀ ਲਗਾਤਾਰ ਜਾਰੀ ਹੈ।ਸਥਾਨਕ ਸ਼ਹਿਰੀਆਂ ਤੇ ਸਮਾਜਸੇਵੀਆਂ ਨੇ ਮੰਗ ਕੀਤੀ ਹੈ ਕਿ ਕਾਲਾਬਜ਼ਾਰੀ ਕਰਨ ਵਾਲਿਆਂ ਨੂੰ ਜਲਦ ਨੱਥ ਪਾਈ ਜਾਵੇ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …