Tuesday, September 29, 2026

ਆਟਾ ਚੱਕੀਆਂ ਤੇ ਇੱਟਾਂ ਦੇ ਭੱਠਿਆਂ ਨੂੰ ਕਰਫਿਊ ਤੋਂ ਮਿਲੀ ਛੋਟ

ਕਪੂਰਥਲਾ, 29 ਮਾਰਚ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵੱਲੋਂ Deepti Uppal Dcਜ਼ਿਲ੍ਹੇ ਵਿੱਚ ਲਗਾਏ ਕਰਫਿਊ ਦੌਰਾਨ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਦਿੱਤੀਆਂ ਗਈਆਂ ਛੋਟਾਂ ਦੀ ਲਗਾਤਾਰਤਾ ਵਿਚ ਹੁਕਮ ਜਾਰੀ ਕੀਤੇ ਹਨ ਕਿ ਸਮੂਹ ਆਟਾ ਚੱਕੀਆਂ ਪਹਿਲਾਂ ਵਾਂਗ ਸਾਰਾ ਦਿਨ ਖੁੱਲ੍ਹੀਆਂ ਰਹਿਣਗੀਆਂ।ਕਣਕ ਲੈਣ ਅਤੇ ਜ਼ਰੂਰਤਮੰਦ ਲੋਕਾਂ ਦੇ ਘਰਾਂ ਤੱਕ ਆਟੇ ਦੀ ਡਲਿਵਰੀ ਕਰਨ ਦਾ ਸਮਾਂ ਰੋਜ਼ਾਨਾ ਸਵੇਰੇ 5 ਵਜੇ ਤੋਂ 8 ਵਜੇ ਤੱਕ ਦਾ ਹੋਵੇਗਾ।
           ਇਸੇ ਤਰ੍ਹਾਂ ਇੱਟਾਂ ਦੇ ਭੱਠਾ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਭੱਠੇ ਪਹਿਲਾਂ ਵਾਂਗ ਖੁੱਲ੍ਹੇ ਰੱਖਣਗੇ।ਕਰਫਿਊ ਦੌਰਾਨ ਭੱਠੇ ’ਤੇ ਆਉਣ-ਜਾਣ ਲਈ ਹਰੇਕ ਭੱਠਾ ਮਾਲਕ ਆਪਣਾ ਅਤੇ ਆਪਣੇ ਮੁਨਸ਼ੀ ਦਾ ਮੂਵਮੈਂਟ ਪਾਸ ਜਾਂ ਕਰਫਿੳੂ ਪਾਸ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਪੁਰਥਲਾ ਤੋਂ ਬਣਵਾ ਸਕਦੇ ਹਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …