ਕਪੂਰਥਲਾ, 29 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਦੀ ਅਗਵਾਈ ਹੇਠ ਜ਼ਿਲ੍ਹਾ ਰੈਡ ਕਰਾਸ
ਸੁਸਾਇਟੀ ਵੱਲੋਂ ਤਿਆਰ ਕਰਵਾਈ ਸਹਾਇਤਾ ਸਮੱਗਰੀ ਦੀਆਂ ਕਿੱਟਾਂ ਦੀ ਲੋੜਵੰਦਾਂ ਨੂੰ ਵੰਡ ਸ਼ੁਰੂ ਕਰ ਦਿੱਤੀੇ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਜ਼ਿਲ੍ਹੇ ਵਿਚ ਬੇਸਹਾਰਾ ਅਤੇ ਲੋੜਵੰਦਾਂ ਨੂੰ ਇਨ੍ਹਾਂ ਕਿੱਟਾਂ ਦੀ ਵੰਡ ਲਗਾਤਾਰ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿਚ ਜ਼ਿਲ੍ਹੇ ਦੇ ਬਹੁਤ ਸਾਰੇ ਬੇਘਰੇ, ਬੇਸਹਾਰਾ ਅਤੇ ਹੋਰ ਲੋੜਵੰਦ ਲੋਕਾਂ ਨੂੰ ਜੀਵਨ ਨਿਰਬਾਹ ਲਈ ਖਾਣ-ਪੀਣ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਖ਼ਤ ਜ਼ਰੂਰਤ ਹੈ।ਉਨ੍ਹਾਂ ਕਿਹਾ ਕਿ ਜਿਹੜੇ ਦਾਨੀ ਲੋਕ ਇਸ ਨੇਕ ਕੰਮ ਵਿਚ ਆਪਣਾ ਯੋਗਦਾਨ ਪਾਉਣਾ ਚਾਹੁੰਦੇ ਹਨ, ਉਹ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਆਰ.ਸੀ ਬਿਰਹਾ ਨਾਲ ਮੋਬਾਈਲ ਨੰਬਰ 98146-78434 ‘ਤੇ ਸੰਪਰਕ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਦਾਨੀ ਲੋਕਾਂ ਵੱਲੋਂ ਦਿੱਤੀ ਰਾਸ਼ੀ ਦੀ ਉਨ੍ਹਾਂ ਨੂੰ ਰਸੀਦ ਦਿੱਤੀ ਜਾਵੇਗੀ ਅਤੇ ਲੋੜਵੰਦਾਂ ਤੱਕ ਪਹੁੰਚਾਏ ਸਾਮਾਨ ਦਾ ਪਾਰਦਰਸ਼ੀ ਢੰਗ ਨਾਲ ਪੂਰਾ ਰਿਕਾਰਡ ਰੱਖਿਆ ਜਾਵੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media