Wednesday, July 22, 2026

ਕਰਫਿਓ ਦੋਰਾਨ ਲੋਕਾਂ ਤੱਕ ਖਾਣਾ ਪਹੁੰਚਾਉਣ ਲਈ ਪ੍ਰਸਾਸ਼ਨ ਵਲੋਂ 8 ਗੱਡੀਆਂ ਰਵਾਨਾ

ਏ.ਬੀ ਕਾਲਜ ਪਠਾਨਕੋਟ ਦੇ ਐਨ.ਸੀ.ਸੀ ਵਿਦਿਆਰਥੀ ਦੇ ਰਹੇ ਹਨ ਸੇਵਾਵਾਂ

ਪਠਾਨਕੋਟ, 29 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੋਰਾਨ PPNJ2903202008ਜਰੂਰਤਮੰਦ ਲੋਕਾਂ ਤੱਕ ਤਿਆਰ ਭੋਜਨ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਅੱਜ ਦੁਪਿਹਰ 8 ਗੱਡੀਆਂ ਰਵਾਨਾ ਕੀਤੀਆਂ ਗਈਆਂ। ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਲਰ (ਜ), ਅਨੁਜ ਕੁਮਾਰ ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸ਼ਨ, ਸੁਖਵਿੰਦਰ ਸਿੰਘ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਤੇ ਹੋਰ ਸਬੰਧਤ ਅਧਿਕਾਰੀ ਵੀ ਇਸ ਸਮੇਂ ਹਾਜ਼ਰ ਸਨ।
            ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਕਰਫਿਓ ਦੋਰਾਨ ਵੱਖ ਵੱਖ ਸਥਾਨਾਂ ਲਈ ਤਿਆਰ ਕੀਤਾ ਪੈਕਿੰਗ ਭੋਜਨ ਪਹੁੰਚਾਉਂਣ ਲਈ 8 ਗੱਡੀਆਂ ਰਵਾਨਾਂ ਕੀਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਸਹਿਰ ਵਿੱਚ ਹੀ ਕੂਝ ਧਾਰਮਿਕ ਸੰਸਥਾਵਾਂ ਅਤੇ ਐਨ.ਜੀ.ਓ ਵੱਲੋਂ ਭੋਜਨ ਪੈਕਿੰਗ ਕੀਤਾ ਗਿਆ ਹੈ।ਜਿਲ੍ਹਾ ਪ੍ਰਸਾਸ਼ਨ ਵੱਲੋਂ ਇਹ ਭੋਜਨ ਵੱਖ-ਵੱਖ ਸਥਾਨਾਂ ਲਈ ਭੇਜਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਕਾਰਜ ਵਿੱਚ ਏ.ਬੀ ਕਾਲਜ ਪਠਾਨਕੋਟ ਦੇ ਐਨ.ਸੀ.ਸੀ. ਦੇ ਵਿਦਿਆਰਥੀਆਂ ਵੱਲੋਂ ਆਪਣੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ । ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਪਠਾਨਕੋਟ ਦੀ ਜਨਤਾ ਨੂੰ ਅਪੀਲ ਹੈ ਕਿ ਘਰ੍ਹਾਂ ਅੰਦਰ ਰਹੋ ਅਤੇ ਸਸ਼ਲ ਡਿਸਟੈਂਸ ਨੂੰ ਬਣਾਈ ਰੱਖੋ।ਉਨ੍ਹਾਂ ਕਿਹਾ ਕਿ ਅਗਰ ਕੋਈ ਐਨ.ਜੀ.ਓ ਸੇਵਾ ਲਈ ਅੱਗੇ ਆਉਂਦੀ ਹੈ ਤਾਂ ਜਿਲ੍ਹਾ ਪ੍ਰਸਾਸ਼ਨ ਨਾਲ ਸੰਪਰਕ ਜਰੂਰ ਕਰੇ, ਬਿਨਾਂ ਜਿਲ੍ਹਾ ਪ੍ਰਸਾਸਨ ਦੇ ਧਿਆਨ ਚੋਂ ਲਿਆਉਦਿਆ ਕੋਈ ਵੀ ਸੇਵਾ ਦਾ ਕਾਰਜ ਸ਼ੁਰੂ ਨਾ ਕੀਤਾ ਜਾਵੇ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …