ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਵਾਇਰਸ ਕਾਰਨ ਲਗਾਏ ਗਏ ਕਰਫਿਊ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਰੁਕੇ
ਸ਼ਰਧਾਲੂਆਂ ਤੇ ਅੰਮ੍ਰਿਤਸਰ ਸ਼ਹਿਰ ਅੰਦਰ ਫਸੇ ਕੁੱਝ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਪ੍ਰਸ਼ਾਸਨ ਦੀ ਪ੍ਰਵਾਨਗੀ ਨਾਲ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ, ਹਰਿਆਣਾ, ਉਤਰ ਪ੍ਰਦੇਸ਼, ਗੁਜਰਾਤ ਤੇ ਪੰਜਾਬ ਦੇ ਕੁਝ ਇਲਾਕਿਆਂ ਦੇ ਲੋਕਾਂ ਨੂੰ ਘਰ ਪਹੁੰਚਾਇਆ ਜਾ ਚੁੱਕਾ ਹੈ।ਅੱਜ ਦੋ ਬੱਸਾਂ ਜੰਮੂ ਲਈ ਭੇਜੀਆਂ ਗਈਆਂ, ਜਿਨ੍ਹਾਂ ਵਿਚ 60 ਦੇ ਕਰੀਬ ਲੋਕ ਸਵਾਰ ਸਨ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਲੋਕ ਭਲਾਈ ਲਈ ਹਮੇਸ਼ਾਂ ਤਤਪਰ ਰਹਿੰਦੀ ਹੈ ਅਤੇ ਮੌਜੂਦਾ ਸੰਕਟ ਸਮੇਂ ਵੀ ਲੋਕਾਂ ਦੀ ਮੱਦਦ ਲਈ ਕਾਰਜ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜੰਮੂ ਤੋਰੀਆਂ ਦੋ ਬੱਸਾਂ ਵਿਚ ਕੁੱਝ ਕਸ਼ਮੀਰੀ ਵੀ ਹਨ, ਜਿਨ੍ਹਾਂ ਨੂੰ ਜੰਮੂ ਸ਼ਹਿਰ ਲਿਜਾਇਆ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ ਇਸ ਸਮੇਂ ਕੁੱਝ ਸੰਗਤਾਂ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਵਿਚ ਠਹਿਰੀਆਂ ਹੋਈਆਂ ਹਨ।ਇਨ੍ਹਾਂ ਵਿਚ ਟਾਟਾ ਨਗਰ ਤੇ ਮਹਾਰਾਸ਼ਟਰ ਸਮੇਤ ਹੋਰ ਸ਼ਹਿਰਾਂ ਤੋਂ ਹਨ।ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਮੈਨੇਜਰ ਜਸਪਾਲ ਸਿੰਘ ਤੇ ਹੋਰ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media