Sunday, September 20, 2026

ਕੋਰੋਨਾ ਦੇ ਟੈਸਟ ਕਰਨ ਲਈ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਸਮਰੱਥਾ ਦੁੱਗਣੀ ਕੀਤੀ – ਸੋਨੀ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਨੂੰ ਮਾਤ ਪਾਉਣ ਲਈ ਪੰਜਾਬ ਸਰਕਾਰ ਨੇ ਕੋਰੋਨਾ ਦੇ ਸ਼ੱਕੀ ਮਰੀਜਾਂ ਦੇ ਟੈਸਟ ਕਰਨ OP SOniਲਈ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਸਮਰੱਥਾ ਦੁੱਗਣੀ ਕਰ ਦਿੱਤੀ ਹੈ।ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਦੱਸਿਆ ਕਿ ਬੀਮਾਰੀ ਦੇ ਟਾਕਰੇ ਲਈ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਬਹੁਤ ਘੱਟ ਸਮੇਂ ਵਿੱਚ ਟੈਸਟ ਕਰਨ ਵਾਲੀ ਪੀ.ਸੀ.ਆਰ ਮਸ਼ੀਨ ਲਗ ਰਹੀ ਹੈ, ਜਿਸ ਸਦਕਾ ਇਸ ਬੀਮਾਰੀ ਸਬੰਧੀ ਟੈਸਟ ਕਰਨ ਦੀ ਸਮਰੱਥਾ ਦੁੱਗਣੀ ਹੋ ਗਈ ਹੈ।ਇਸ ਤੋਂ ਇਲਾਵਾ ਟੈਸਟ ਕਰਨ ਵਿੱਚ ਸਮਰੱਥ ਸਟਾਫ ਦੀਆਂ ਸ਼ਿਫਟਾਂ ਵੀ ਵਧਾ ਦਿੱਤੀਆ ਗਈਆਂ ਹਨ ਜਿਸ ਨਾਲ ਸ਼ੱਕੀ ਮਰੀਜ਼ਾਂ ਦੀਆਂ ਜਾਂਚ ਰਿਪੋਰਟ ਜਲਦ ਆ ਜਾਣਗੀਆਂ ਅਤੇ ਬੀਮਾਰੀ ਦੀ ਪੁਸ਼ਟੀ ਹੋਣ ਦੀ ਸਥਿਤੀ ਵਿਚ ਮਰੀਜ਼ ਦਾ ਇਲਾਜ ਤੁਰੰਤ ਸ਼ੁਰੂ ਹੋ ਸਕੇਗਾ।
                 ਉਨ੍ਹਾਂ ਦੱਸਿਆ ਕਿ ਪ੍ਰੋਟੋਕੋਲ ਦੇ ਅਨੁਸਾਰ ਡਾਕਟਰਾਂ, ਨਰਸਾਂ ਅਤੇ ਪੈਰਾ ਮੈਡੀਕਲ ਸਟਾਫ ਲਈ ਵੀ ਸੁਵਿਧਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …