Monday, June 22, 2026

ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀ ਜ਼ਿਲ੍ਹੇ ਵਿੱਚ ਹੁਣ ਕੋਈ ਕਮੀ ਨਹੀਂ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ‘ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਖ਼ਤਮ ਕਰਨ ਅਤੇ ਜ਼ਿਲ੍ਹਾ ਵਾਸੀਆਂ ਨੂੰ ਇਸ ਬਿਮਾਰੀ ਦੀ ਲਪੇਟ ਵਿੱਚ Shivdular Singh DC 1ਆਉਣ ਤੋਂ ਬਚਾਉਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਰੂਰੀ ਵਸਤਾਂ ਦੀ ਸਪਲਾਈ ਸ਼ੁਰੂ ਕਰਵਾਈ ਜਾ ਚੁੱਕੀ ਹੈ।ਅਖਬਾਰ ਤੋਂ ਲੈ ਕੇ ਨਿਤ ਵਰਤੋਂ ਦੀਆਂ ਸਾਰੀਆਂ ਵਸਤਾਂ, ਦਵਾਈਆਂ ਆਦਿ ਬਾਜ਼ਾਰ ਵਿਚ ਮੌਜੂਦ ਹਨ, ਸੋ ਲੋਕ ਬਿਨਾਂ ਕਿਸੇ ਲੋੜ ਤੋਂ ਦੁਕਾਨਾਂ ਤੋਂ ਖਰੀਦਦਾਰੀ ਕਰਕੇ ਭੰਡਾਰ ਨਾ ਕਰਨ ਅਤੇ ਨਾ ਹੀ ਦੁਕਾਨਾਂ ਉਤੇ ਭੀੜ ਪਾਉਣ।ਬੁਹਤਾ ਸਾਮਾਨ ਲੋਕਾਂ ਨੂੰ ਘਰਾਂ ਵਿੱਚ ਹੀ ਮਿਲ ਰਿਹਾ ਹੈ, ਤਾਂ ਕਿ ਲੋਕ ਬਾਹਰ ਨਾ ਨਿਕਲਣ ਕਿਉਂਕਿ ਇਸ ਬਿਮਾਰੀ ਤੋਂ ਬਚਣ ਦਾ ਇੱਕੋ ਹੀ ਰਸਤਾ ਹੈ ਕਿ ਇਸ ਵਾਇਰਸ ਦੀ ਚੇਨ ਨੂੰ ਤੋੜਨਾ, ਇਹ ਤਾਂ ਹੀ ਸੰਭਵ ਹੈ ਕਿ ਜੇਕਰ ਲੋਕ ਦੇ ਘਰਾਂ ਵਿੱਚ ਰਹਿਣ।’
                 ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਕਿਹਾ ਕਿ ਲੋਕਾਂ ਦਾ ਸਹਿਯੋਗ ਹੀ ਵਾਇਰਸ ਤੋਂ ਲੜਨ ਲਈ ਸਾਡੀ ਤਾਕਤ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਾਹਰਲੇ ਦੇਸ਼ਾਂ ਦੇ ਅੰਕੜਿਆਂ ਮੁਤਾਬਿਕ ਚੌਥੇ ਅਤੇ ਪੰਜਵੇਂ ਹਫ਼ਤੇ ਵਿੱਚ ਕੋਰੋਨਾ ਪੀੜਤਾਂ ਦੇ ਕੇਸਾਂ ਵਿੱਚ ਵਾਧਾ ਹੋਇਆ ਹੈ।ਭਾਰਤ ਵਿੱਚ ਇਸ ਸਮੇਂ ਕੋਰੋਨਾ ਵਾਇਰਸ ਦਾ ਤੀਜਾ ਹਫ਼ਤਾ ਚੱਲ ਰਿਹਾ ਹੈ ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਹੈ ਕਿ ਉਹ ਹੁਣ ਅੱਗੇ ਨਾਲੋਂ ਵੀ ਜ਼ਿਆਦਾ ਸਾਵਧਾਨੀਆਂ ਵਰਤਣ।ਘਰਾਂ ਵਿੱਚੋਂ ਬਾਹਰ ਨਾ ਨਿਕਲਿਆ ਜਾਵੇ, ਕਿਉਂਕਿ ਜ਼ਰੂਰਤ ਦਾ ਸਮਾਨ ਤੁਹਾਡੇ ਘਰਾਂ ਤੱਕ ਹੀ ਪਹੰੁਚਾਇਆ ਜਾ ਰਿਹਾ ਹੈ।
                  ਢਿਲੋਂ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੀਆਂ ਵਸਤਾਂ ਜਿਵੇਂ ਰਾਸ਼ਨ, ਦੁੱਧ, ਦਵਾਈਆਂ, ਐਲ.ਪੀ.ਜੀ ਗੈਸ, ਪਸ਼ੂਆਂ ਲਈ ਚਾਰਾ ਘਰ-ਘਰ ਜਾ ਕੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …