ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ
ਪੈਂਦੇ ਵਾਰਡ 54,55,57,58 ਅਤੇ 68 ਦੇ ਲੋਕਾਂ ਨੂੰ ਸੁੱਕਾ ਰਾਸ਼ਨ ਵੰਡਿਆ ਗਿਆ।ਜਿਸ ਵਿੱਚ ਆਟਾ, ਦਾਲ, ਚਾਹਪੱਤੀ, ਖੰਡ, ਤੇਲ ਆਦਿ ਸ਼ਾਮਲ ਹਨ।ਸੋਨੀ ਨੇ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਇਸ ਮੁਸ਼ਕਿਲ ਘੜੀ ਵਿੱਚ ਮਾਨਵਤਾ ਦੀ ਭਲਾਈ ਲਈ ਅੱਗੇ ਆਈਏ ਅਤੇ ਲੋੜਵੰਦ ਲੋਕਾਂ ਦੀ ਮਦਦ ਕਰੀਏ।ਇਸ ਮੌਕੇ ਯੁਨਸ ਕੁਮਾਰ ਡਿਪਟੀ ਮੇਅਰ, ਵਿਕਾਸ ਸੋਨੀ ਕੌਂਸਲਰ, ਸੁਰਿੰਦਰ ਛਿੰਦਾ ਕੌਂਸਲਰ, ਤਾਹਿਰ ਸ਼ਾਹ ਕੌਂਸਲਰ, ਰਾਘਵ ਸੋਨੀ, ਵਿਸ਼ਾਲ ਮਿਸ਼ਰਾ, ਵਿੱਕੀ ਧੁੰਨਾ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media