ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈਆਂ ਜਾ ਰਹੀਆਂ ਲੋਕ
ਭਲਾਈ ਸੇਵਾਵਾਂ ਦਾ ਜਾਇਜ਼ਾ ਲੈਣ ਪੁੱਜੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਅਹੁਦੇਦਾਰਾਂ ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਲੋੜਵੰਦਾਂ ਨੂੰ ਲੰਗਰ ਆਦਿ ਪਹੁੰਚਾਉਣ ਲਈ ਜੋਨ ਪੱਧਰ ਦੇ ਨਿਗਰਾਨਾਂ ਦਾ ਐਲਾਨ ਕੀਤਾ।ਉਨ੍ਹਾਂ ਦੱਸਿਆ ਕਿ ਹੁਣ ਤੱਕ ਸ਼੍ਰੋਮਣੀ ਕਮੇਟੀ ਦੇ ਸਿੱਧੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਦੇ ਨਾਲ-ਨਾਲ ਲੋਕਲ ਗੁਰਦੁਆਰਾ ਕਮੇਟੀਆਂ ਵੱਲੋਂ ਕੀਤੀ ਜਾ ਰਹੀ ਲੰਗਰ ਸੇਵਾ ਨੂੰ ਹੋਰ ਵਿਧੀਵਤ ਢੰਗ ਨਾਲ ਚਲਾਉਣ ਲਈ ਵਿਉਂਤਬੰਦੀ ਕੀਤੀ ਗਈ ਹੈ।ਇਸ ਸਬੰਧੀ ਨਿਗਰਾਨ ਲਗਾ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਮਾਝਾ ਜੋਨ ਦੀ ਨਿਗਰਾਨੀ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਕਰਨਗੇ।ਇਨ੍ਹਾਂ ਨਾਲ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੂੰ ਲਗਾਇਆ ਗਿਆ ਹੈ।ਇਸੇ ਤਰ੍ਹਾਂ ਦੁਆਬਾ ਜੋਨ ਦੀ ਜ਼ਿੰਮੇਵਾਰੀ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਤੇ ਸੁਖਮਿੰਦਰ ਸਿੰਘ ਵਧੀਕ ਸਕੱਤਰ ਸੰਭਾਲਣਗੇ।ਉਨ੍ਹਾਂ ਦੱਸਿਆ ਕਿ ਮਾਲਵਾ ਜੋਨ ਦੇ ਕਾਰਜਾਂ ਦੀ ਦੇਖ-ਰੇਖ ਉਹ ਖੁਦ ਕਰਨਗੇ।ਇਥੇ ਸੁਖਵਿੰਦਰ ਸਿੰਘ ਗਰੇਵਾਲ ਮੀਤ ਸਕੱਤਰ ਤੇ ਦਰਸ਼ਨ ਸਿੰਘ ਪੀ.ਏ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਸੰਪਰਕ ‘ਚ ਰਹਿਣਗੇ।ਇਸ ਦੇ ਨਾਲ ਹੀ ਹਰਿਆਣਾ ਸੂਬੇ ਲਈ ਅੰਤਿੰਗ ਮੈਂਬਰ ਭੁਪਿੰਦਰ ਸਿੰਘ ਅਸੰਧ ਤੇ ਜਗਸੀਰ ਸਿੰਘ ਮਾਂਗੇਆਣਾ ਦੇ ਨਾਲ ਉਪ ਦਫਤਰ ਦੇ ਇੰਚਾਰਜ ਪਰਮਜੀਤ ਸਿੰਘ ਨੂੰ ਜਿੰਮੇਵਾਰੀ ਦਿੱਤੀ ਗਈ ਹੈ।
Check Also
ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …
Punjab Post Daily Online Newspaper & Print Media