ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਮਲੇਸ਼ੀਆ ਦੀ ਵਿਸ਼ੇਸ਼ ਉਡਾਨ ਲਈ ਅੱਜ ਸਰਾਵਾਂ ਵਿੱਚ ਠਹਿਰੇ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਦੇ ਹਵਾਈ ਅੱਡੇ ਤੱਕ ਪਹੁੰਚਾਇਆ ਗਿਆ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੇ ਫਲਸਫੇ ਅਨੁਸਾਰ ਸਰਬਤ ਦੇ ਭਲੇ ਲਈ ਕਾਰਜਸ਼ੀਲ ਹੈ ਅਤੇ ਇਸ ਸੰਕਟਮਈ ਸਮੇਂ ਵਿਚ ਲੋੜਵੰਦਾਂ ਦੀ ਸਹਾਇਤਾ ਲਈ ਵਚਨਬੱਧ ਰਹੇਗੀ।ਉਨ੍ਹਾਂ ਪਿੰਡਾਂ ਤੇ ਸ਼ਹਿਰਾਂ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਇਸ ਦੁੱਖ ਦੀ ਘੜੀ ਸਮੇਂ ਲੋੜਵੰਦਾਂ ਦੀ ਮੱਦਦ ਲਈ ਅੱਗੇ ਆਉਣ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …