ਪਠਾਨਕੋਟ, 30 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਭਰ ਵਿੱਚ ਕਰਫਿਊ ਲਾਗੂ ਕੀਤਾ ਗਿਆ ਹੈ ਤਾਂ ਜੋ ਸੋਸ਼ਲ ਡਿਸਟੈਂਸ ਬਣਾ ਕੇ ਕਰੋਨਾ ਵਾਈਰਸ ‘ਤੇ ਜਿੱਤ ਹਾਸਲ ਕੀਤੀ ਜਾ ਸਕੇ।ਅੱਜ ਜਿਲ੍ਹਾ ਪਠਾਨਕੋਟ ਅਧੀਨ ਆਉਂਦੀਆਂ ਹਰੇਕ ਬੈਂਕ ਦੀਆਂ ਸਾਖਾਵਾਂ ਨੂੰ ਨਿਰਧਾਰਤ ਸਮੇਂ ਲਈ ਖੋਲਣ ਸਮੇਂ ਸੋਸ਼ਲ ਡਿਸਟੈਂਸ ਵੀ ਬਣਾ ਕੇ ਰੱਖਿਆ ਗਿਆ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੱਸਿਆ ਕਿ ਇਹ ਸਾਰਾ ਕਾਰਜ਼ ਲੀਡ ਬੈਂਕ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਦੀ ਨਿਗਰਾਨੀ ਵਿੱਚ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ 30 ਤੇ 31 ਮਾਰਚ ਨੂੰ ਲੋਕਾਂ ਨੂੰ ਬੈਂਕ ਸੇਵਾਵਾਂ ਮੁਹੱਈਆਂ ਕਰਵਾਉਣ ਲਈ ਜਿਲ੍ਹਾ ਪਠਾਨਕੋਟ ਦੇ ਬੈਂਕ ਅੱਜ ਸਵੇਰੇ 10 ਤੋਂ ਸਾਮ 5 ਵਜੇ ਤੱਕ ਖੋਲੇ ਗਏ ਅਤੇ ਸਵੇਰੇ 11 ਵਜੇ ਤੋਂ ਦੁਪਿਹਰ 2 ਵਜੇ ਤੱਕ ਪੈਸਿਆਂ ਦਾ ਲੇਣ ਦੇਣ ਅਤੇ ਹਰ ਤਰ੍ਹਾਂ ਦਾ ਟੈਕਸ ਜੀ.ਐਸ.ਟੀ, ਐਕਸਾਈਜ ਆਦਿ ਜਮ੍ਹਾ ਕਰਵਾਉਣ ਲਈ ਸਮਾਂ 10 ਤੋਂ 5 ਵਜੇ ਤੱਕ ਰੱਖਿਆ ਗਿਆ ਹੈ।ਉਨ੍ਹਾਂ ਕਿਹਾ ਕਿ 31 ਮਾਰਚ ਨੂੰ ਵੀ ਇਸੇ ਹੀ ਤਰ੍ਹਾਂ ਬੈਂਕਾਂ ਵਿੱਚ ਕਰੰਸੀ ਦਾ ਲੈਣ ਦੇਣ ਜਾਰੀ ਰਹੇਗਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …