ਭੀਖੀ, 31 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਕਰੋਨਾ ਵਾਇਰਸ ਤੋਂ ਬਚਾਅ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੋਮੀ ਪ੍ਰਧਾਨ ਸਿਮਰਨਜੀਤ ਸਿੰਘ
ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਰਟੀ ਵਰਕਰਾਂ ਵਲੋਂ ਪੰਜਾਬ ਦੇ ਸਾਰੇ ਜਿਲ੍ਹਿਆਂ ਵਿਚ ਸਰਬਤ ਦੇ ਭਲੇ ਲਈ ਗੁਰੂ ਘਰਾਂ ਵਿਚ ਅਰਦਾਸ ਕੀਤੀ ਗਈ ਪਾਰਟੀ ਦੇ ਜਿਲ੍ਹਾ ਜਨਰਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕਿ ਪੂਰੀ ਦੁਨੀਆਂ ਵਿੱਚ ਫੈਲੀ ਮਹਾਮਾਰੀ ਤੋਂ ਮਨੁੱਖਤਾ ਦੇ ਬਚਾਅ ਲਈ ਪੰਜਾਬ ਦੇ ਗੁਰੂ ਘਰਾਂ ਵਿਚ ਪਾਰਟੀ ਦੇ ਵਰਕਰਾਂ ਵਲੋਂ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ।ਜਿਲਾ ਪ੍ਰਧਾਨ ਬਲਵੀਰ ਸਿੰਘ ਬਛੋਆਣਾ ਦੀ ਅਗਵਾਈ ਹੇਠ ਮਾਨਸਾ ਦੇ ਪਿੰਡ ਜਿਵੇਂ ਅਤਲਾ ਖੁਰਦ, ਅਲੀਸ਼ੇਰ ਕਲਾਂ, ਮੰਡੇਰ, ਬੋਹਾ, ਢੈਪਈ, ਬੁਰਜ ਹਰੀ, ਮਾਖਾ ਚਹਿਲਾਂ ਅਤੇ ਬੁਢਲਾਡਾ ਦੇ ਗੁਰੂ ਘਰਾਂ ਵਿੱਚ ਵੀ ਅਰਦਾਸ ਹੋਈ।ਇਸ ਮੌਕੇ ਲਵਪ੍ਰੀਤ ਅਕਲੀਆਂ, ਜੋਗਿੰਦਰ ਸਿੰਘ ਬੋਹਾ, ਮਨਜੀਤ ਸਿੰਘ ਢੈਪਈ, ਮੋਹਿੰਦਰ ਸਿੰਘ ਬੁਰਜ ਹਰੀ, ਗੁਮਦੂਰ ਸਿੰਘ, ਮੇਜਰ ਅਕਲੀਆਂ, ਬੂਟਾ ਅਕਲੀਆਂ ਅਤੇ ਜਰਨੈਲ ਸਿੰਘ ਹਾਜ਼ਰ ਸਨ।
Check Also
ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …
Punjab Post Daily Online Newspaper & Print Media