Thursday, April 30, 2026

ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਲੋਂ ਕਰਫਿਊ ਦੋਰਾਨ ਘਰ ਘਰ ਵੰਡਿਆ ਜਾ ਰਿਹਾ ਹੈ ਲੰਗਰ

ਭੀਖੀ, 31 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਵਿਸ਼ਵ ਭਰ ਵਿੱਚ ਭਿਆਨਕ ਮਹਾਮਾਰੀ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਕਰਫਿਊ PPNJ3103202002ਦੌਰਾਨ ਘਰਾਂ ਵਿੱਚ ਰਹਿਣ ਰਹੇ ਦਿਹਾੜੀਦਾਰ ਗਰੀਬ ਪਰਿਵਾਰਾਂ ਨੂੰ ਖਾਣ ਪੀਣ ਦੀਆਂ ਵਸਤਾਂ ਦੀ ਦਿੱਕਤ ਪੇਸ਼ ਆ ਰਹੀ ਹੈ।ਜਿਸ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਥੇਦਾਰ ਗੁਰਪ੍ਰੀਤ ਸਿੰਘ ਝੱਬਰ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ ਵਲੋਂ ਗਰੀਬ ਪਰਿਵਾਰਾਂ ਨੂੰ ਕਰਫਿਊ ਦੋਰਾਨ ਲਗਾਤਾਰ ਵੰਡਿਆ ਜਾ ਰਿਹਾ ਰਾਸ਼ਨ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰੋਜ਼ਾਨਾ ਲੰਗਰ ਤਿਆਰ ਕਰਕੇ ਹਰ ਗਰੀਬ ਪਰਿਵਾਰ ਦੇ ਘਰ ਘਰ ਜਾ ਕੇ ਵੰਡਿਆ ਜਾ ਰਿਹਾ ਹੈ।ਇਸ ਸੇਵਾ ਵਿੱਚ ਅਜੈਬ ਸਿੰਘ ਜੋਗਾ, ਮੇਲਾ ਸਿੰਘ ਜੋਧਪੁਰੀ, ਬਲਜੀਤ ਸਿੰਘ ਬੀਰੋਕੇ ਅਤੇ ਹੋਰ ਕਰਮਚਾਰੀ ਹਿੱਸਾ ਪਾ ਰਹੇ ਹਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …