ਕਪੂਰਥਲਾ, 31 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਟਰ ਸ੍ਰੀਮਤੀ ਦੀਪਤੀ ਉਪਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਅੱਜ ਕਪੂਰਥਲਾ ਵਿਖੇ ਵੱਖ-ਵੱਖ ਥਾਵਾਂ ’ਤੇ 700 ਲੋੜਵੰਦਾਂ ਨੂੰ ਰਾਸ਼ਨ ਅਤੇ ਹੋਰ ਜ਼ਰੂਰੀ ਸਾਮਾਨ ਦੀਆਂ ਕਿੱਟਾਂ ਮੁਫ਼ਤ ਤਕਸੀਮ ਕੀਤੀਆਂ ਗਈਆਂ।ਇਸ ਦੌਰਾਨ ਆਰ.ਸੀ.ਐਫ, ਤਲਵੰਡੀ, ਸੀਨਪੁਰ, ਪੀਰ ਚੌਧਰੀ, ਅਜੀਤ ਨਗਰ, ਕਪੂਰਥਲਾ ਬਾਈਪਾਸ, ਮਹਿਤਾਬਗੜ੍ਹ, ਬਾਵਾ ਲਾਲਵਾਨੀ ਸਕੂਲ ਦੇ ਪਿਛਲੇ ਪਾਸੇ ਦੇ ਇਲਾਕੇ ਅਤੇ ਵਡਾਲਾ ਕਲਾਂ ਨੇੜ੍ਹੇ ਝੁੱਗੀ-ਝੌਂਪੜੀਆਂ ਵਿਚ ਰਹਿੰਦੇ ਲੋਕਾਂ ਨੂੰ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਗਿਆ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …