Thursday, September 24, 2026

ਡਿਪਟੀ ਕਮਿਸ਼ਨਰ ਵਲੋਂ ਦੁਕਾਨਦਾਰਾਂ ਨੂੰ ਨਿਰਧਾਰਤ ਕੀਮਤ ਤੋਂ ਵੱਧ ਰੇਟ ਨਾ ਵਸੂਲਣ ਦੀ ਹਦਾਇਤ

ਲੋੜੀਂਦੀਆਂ ਵਸਤਾਂ ਦੇ ਦੁਕਾਨਦਾਰਾਂ ਦੀ ਡਾਇਰੈਕਟਰੀ ਜਾਰੀ

ਕਪੂਰਥਲਾ, 31 ਮਾਰਚ (ਪੰਜਾਬ ਪੋਸਟ ਬਿਊਰੋ) – ਨੋਵਲ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਲਗਾਏ ਗਏ ਕਰਫਿੳੂ ਦੌਰਾਨ ਆਮ ਲੋਕਾਂ ਨੂੰ ਰੋਜ਼ਮਰ੍ਹਾ Deepti Uppal Dcਦੀਆਂ ਘਰੇਲੂ ਲੋੜਾਂ ਵਾਲੀਆਂ ਵਸਤਾਂ ਉਨ੍ਹਾਂ ਦੇ ਘਰਾਂ ਤੱਕ ਪੁੱਜਦੀਆਂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਵੱਲੋਂ ਦਵਾਈਆਂ, ਕਰਿਆਨਾ, ਸਬਜ਼ੀਆਂ, ਫਲਾਂ ਤੇ ਪਸ਼ੂਆਂ ਲਈ ਚਾਰੇ ਸਮੇਤ ਹੋਰ ਲੋੜੀਂਦੀਆਂ ਵਸਤਾਂ ਦੇ ਦੁਕਾਨਦਾਰਾਂ ਦੀ ਡਾਇਰੈਕਟਰੀ ਜਾਰੀ ਕੀਤੀ।ਜ਼ਿਲ੍ਹਾ ਵਾਸੀ ਆਪਣੇ ਨੇੜ੍ਹਲੇ ਦੁਕਾਨਦਾਰਾਂ ਨੂੰ ਫੋਨ ਕਰਕੇ ਸਾਰਾ ਲੋੜੀਂਦਾ ਸਾਮਾਨ ਮੰਗਵਾ ਸਕਦੇ ਹਨ।ਇਨ੍ਹਾਂ ਦੁਕਾਨਦਾਰਾਂ ਵੱਲੋਂ ਲੋਕਾਂ ਦੀ ਲੋੜ ਮੁਤਾਬਿਕ ਅਦਾਇਗੀ ਆਧਾਰ ’ਤੇ ਜ਼ਰੂਰੀ ਸਾਮਾਨ ਪ੍ਰਦਾਨ ਕਰਵਾਇਆ ਜਾਵੇਗਾ।ਉਨ੍ਹਾਂ ਸਭ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਰੀਆਂ ਜ਼ਰੂਰੀ ਚੀਜ਼ਾਂ ਉਨ੍ਹਾਂ ਦੇ ਦਰਵਾਜ਼ੇ ਤੱਕ ਪਹੁੰਚਾਈਆਂ ਜਾਣਗੀਆਂ।
ਇਸ ਦੇ ਨਾਲ ਹੀ ਉਨ੍ਹਾਂ ਸਮੂਹ ਵਪਾਰੀਆਂ ਨੂੰ ਹਦਾਇਤ ਵੀ ਕੀਤੀ ਕਿ ਸੰਕਟ ਦੀ ਇਸ ਘੜੀ ਦੌਰਾਨ ਨਿਰਧਾਰਤ ਕੀਮਤ ਤੋਂ ਵੱਧ ਕੀਮਤ ਨਾ ਵਸੂਲੀ ਜਾਵੇ ਅਤੇ ਨਾ ਹੀ ਜਮ੍ਹਾਂਖੋਰੀ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
                 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਸਮੁੱਚੇ ਜ਼ਿਲ੍ਹੇ ਅੰਦਰ ਅਜਿਹੇ ਪ੍ਰਬੰਧ ਕੀਤੇ ਹਨ, ਤਾਂ ਕਿ ਲੋਕਾਂ ਨੂੰ ਉਨ੍ਹਾਂ ਦੀਆਂ ਲੋੜੀਂਦੀਆਂ ਵਸਤਾਂ ਤੇ ਰਾਸ਼ਨ ਆਦਿ ਉਨ੍ਹਾ ਦੇ ਘਰਾਂ ਤੱਕ ਪੁੱਜਦਾ ਕੀਤਾ ਜਾ ਸਕੇ।ਇਸ ਡਾਇਰੈਕਟਰੀ ਵਿਚ ਕੰਟਰੋਲ ਰੂਮ ਨੰਬਰ, ਕਰਿਆਨਾ ਸਟੋਰਾਂ, ਸਬਜ਼ੀਆਂ ਦੀਆਂ ਦੁਕਾਨਾਂ, ਮੈਡੀਕਲ ਸਟੋਰਾਂ, ਡਿਊਟੀ ਮੈਜਿਸਟਰੇਟਾਂ, ਪੁਲਿਸ ਅਫ਼ਸਰਾਂ ਅਤੇ ਪਿੰਡਾਂ ਵਿਚ ਕਿਸੇ ਵੀ ਸਹੂਲਤ ਵਾਸਤੇ ਪੰਚਾਇਤਾਂ ਵਾਈਜ਼ ਅਤੇ ਸ਼ਹਿਰਾਂ ਦੀਆਂ ਵਾਰਡਾਂ ਮੁਤਾਬਿਕ ਹੈਲਪਲਾਈਨ ਨੰਬਰ ਦਿੱਤੇ ਗਏ ਹਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …