ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਮੁਖਤਾਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ
ਸਾਹਿਬ ਦੇ ਮੈਨੇਜਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਜਸਵਿੰਦਰ ਸਿੰਘ ਦੀਨਪੁਰ ਦੇ ਸੇਵਾਮੁਕਤ ਹੋਣ ‘ਤੇ ਉਨਾਂ ਨੂੰ ਇਹ ਸੇਵਾ ਮਿਲੀ ਹੈ।ਇਸ ਤੋਂ ਪਹਿਲਾਂ ਮੁਖਤਾਰ ਸਿੰਘ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ਦੇ ਮੈਨੇਜਰ ਵਜੋਂ ਡਿਊਟੀ ਨਿਭਾਅ ਰਹੇ ਸਨ।ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਮੈਨੇਜਰ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਦੀ ਅਹਿਮ ਸੇਵਾ ਮਿਲਣ ’ਤੇ ਅੱਜ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਮੁਖਤਾਰ ਸਿੰਘ ਸੇਵਾ ਸੰਭਾਲ ਲਈ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ ਆਦਿ ਸ਼ਖ਼ਸੀਅਤਾਂ ਨੇ ਸਿਰੋਪਾਓ ਦੇ ਕੇ ਨਵੀਂ ਜਿੰਮੇਵਾਰੀ ਸੌਂਪੀ।ਮੁਖਤਾਰ ਸਿੰਘ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਸੇਵਾ ਕਰਨ ਦਾ ਸੁਭਾਗ ਗੁਰੂ ਸਾਹਿਬ ਦੀ ਬਖ਼ਸ਼ਿਸ ਹੈ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਭਾਈ ਸੁਖਵਿੰਦਰ ਸਿੰਘ ਅਗਵਾਨ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਸਤਨਾਮ ਸਿੰਘ ਮਾਂਗਾਸਰਾਏ, ਸੁਖਬੀਰ ਸਿੰਘ, ਬਘੇਲ ਸਿੰਘ, ਨਿਸ਼ਾਨ ਸਿੰਘ, ਗੁਰਾ ਸਿੰਘ, ਜਸਪਾਲ ਸਿੰਘ ਢੱਡੇ ਅਤੇ ਹੋਰ ਮੌਜੂਦ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media