Tuesday, October 6, 2026

ਪਿੰਗਲਵਾੜਾ ਸੰਸਥਾ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਪਿੰਗਲਵਾੜਾ ਮੁੱਖ ਦਫਤਰ ਵਲੋਂ ਇਲਾਕਾ ਮੋਹਕਮਪੁਰਾ, ਜੋੜਾ ਫਾਟਕ, ਪੰਜ ਪੀਰ, ਕੱਲਰ PPNJ310320215ਨਜਦੀਕ ਵੱਲ੍ਹਾ ਮੰਡੀ ਅੰਮ੍ਰਿਤਸਰ ਵਿਖੇ ਝੁੱਗੀ ਝੋਂਪੜੀ ਵਾਲੇ ਗਰੀਬ ਪਰਿਵਾਰਾਂ ਵਾਸਤੇ ਲੰਗਰ ਬਣਾ ਕੇ ਵੰਡਿਆ ਗਿਆ ਅਤੇ ਬਾਕੀ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਦੇਣ ਦਾ ਉਪਰਾਲਾ ਕੀਤਾ ਗਿਆ।ਇਸ ਦਾ ਆਰੰਭ ਡਾ. ਇੰਦਰਜੀਤ ਕੌਰ ਮੁੱਖ ਸੇਵਾਦਾਰ ਪਿੰਗਲਵਾੜਾ ਸੁਸਾਇਟੀ ਨੇ ਅਰਦਾਸ ਕਰਕੇ ਕੀਤਾ।ਇਸ ਉਪਰਾਲੇ ਤਹਿਤ 500 ਦੇ ਕਰੀਬ ਪਰਿਵਾਰਾਂ ਨੂੰ ਲੰਗਰ ਅਤੇ ਸੁੱਕਾ ਰਾਸ਼ਨ ਰੋਜ਼ ਦਿੱਤਾ ਜਾਵੇਗਾ।ਇਸ ਮੌਕੇ ਰਾਜਬੀਰ ਸਿੰਘ ਮੈਂਬਰ ਪਿੰਗਲਵਾੜਾ ਸੋਸਾਇਟੀ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਤਿਲਕ ਰਾਜ ਜਨਰਲ ਮੈਨੇਜਰ ਅਤੇ ਹਰਪਾਲ ਸਿੰਘ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ

  ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) –   ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …