Wednesday, April 22, 2026

ਮੇਅਰ ਨੇ ਹਲਕਾ ਪੂਰਬੀ ਦੇ ਕੌਸਲਰਾਂ ਨਾਲ ਕੀਤੀ ਮੀਟਿੰਗ

ਕਰਫਿਊ ਦੌਰਾਨ ਘਰ-ਘਰ ਰਾਸ਼ਨ ਪਹੁੰਚਾਉਣ ਦੀ ਮੁਹਿੰਮ ਦਾ ਕੀਤਾ ਆਗਾਜ਼

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਨੋਵਲ ਕੋਰੋਨਾ ਵਾਇਰਸ ਨੂੰ ਲੈ ਕੇ ਲੱਗੇ ਕਰਫਿਊ `ਚ ਘਰ-ਘਰ PPNJ310320217ਰਾਸ਼ਨ ਪਹੁੰਚਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ।ਇਸ ਸਬੰਧ `ਚ ਉਨ੍ਹਾ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਕੌਸਲਰਾਂ ਤੇ ਉਨਾਂ ਦੇ ਪ੍ਰਤੀਨਿਧੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ।ਇਸ ਦੌਰਾਨ ਜਿਲ੍ਹਾ ਪ੍ਰਸਾਸ਼ਨ ਤੇ ਨਿਗਮ ਦੇ ਵੱਖ-ਵੱਖ ਅਧਿਕਾਰੀ ਮੌਜੂਦ ਸਨ।
         ਮੇਅਰ ਰਿੰਟੂ ਨੇ ਅਧਿਕਾਰੀਆਂ ਤੇ ਕੌਸਲਰਾਂ ਨਾਲ ਗਰੀਬ ਤੇ ਲੋੜਵੰਦ ਲੋਕਾਂ ਤੱਕ ਰਾਸ਼ਨ ਪਹੁੰਚਾਉਣ ਦੇ ਮੁੱਦੇ ‘ਤੇ ਗੰਭੀਰਤਾ ਨਾਲ ਬਿਚਾਰ ਕਰਨ ਤੋਂ ਇਲਾਵਾ ਸ਼ਹਿਰੀਆਂ ਨੂੰ ਹੋਰ ਲੋੜੀਂਦੀਆਂ ਸਹੂਲਤਾਂ ਦੇਣ ਲਈ ਜ਼ੋਰ ਦਿੱਤਾ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਨੂੰ ਕਰਫਿਊ ਦੌਰਾਨ ਦਿੱਤੀਆ ਜਾ ਰਹੀਆਂ ਸਹੂਲਤਾਂ ਸਬੰਧੀ `ਚ ਸ਼ਹਿਰ `ਚ 5 ਜੋਨਲ ਕੰਟਰੋਲ ਸੈਂਟਰ ਸਥਾਪਿਤ ਕੀਤੇ ਜਾਣਗੇ।ਜਿਸ ਰਾਹੀਂ ਲੋਕਾਂ ਨੂੰ ਹਰ ਵਾਰਡ ਵਿਚ ਕਰਿਆਨਾ, ਦਵਾਈ ਆਦਿ ਦੀ ਸਹੂਲਤ ਉਪਲੱਬਧ ਹੋਣ ਲੱਗ ਪਵੇਗੀ।ਮੇਅਰ ਰਿੰਟੂ ਨੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾ ਇਸ ਔਖੀ ਘੜੀ `ਚ ਗਰੀਬ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਲਈ ਕਿਹਾ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਫੰਡ ਜਾਰੀ ਕੀਤੇ ਗਏ ਹਨ, ਜਿਸ ਵਿਚ ਹਰ ਹਲਕੇ ਦੇ 10 ਹਜਾਰ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਪਹੁੰਚਾਏਗੀ ਤਾਂ ਕਿ ਲਾਕਡਾਊਨ ਕਰਫਿਊ ਦੌਰਾਨ ਕਿਸੇ ਨੂੰ ਵੀ ਖਾਣ ਪੀਣ ਦੀ ਕੋਈ ਮੁਸ਼ਕਿਲ ਨਾ ਆਵੇ।
         ਇਸੇ ਦੌਰਾਨ ਮੇਅਰ ਰਿੰਟੂ ਦੀ ਅਪੀਲ ‘ਤੇ ਸ਼ਹਿਰ ਦੀਆਂ ਤਿੰਨ ਪ੍ਰਮੁੱਖ ਸੰਸਥਾਵਾਂ ਅੰਮ੍ਰਿਤਸਰ ਕਲੱਬ, ਸਰਵਿਸ ਕਲੱਬ ਅਤੇ ਲਮਸਡਨ ਕਲੱਬ ਦੇ ਅਹੁੱਦੇਦਾਰਾਂ ਨੇ 1-1 ਲੱਖ ਰੁਪਏ ਦੀ ਸਹਾਇਤਾ ਸਮਗਰੀ ਦੇਣ ਦਾ ਫੈਸਲਾ ਕੀਤਾ ਹੈ, ਜੋ ਆਉਣ ਵਾਲੇ ਦਿਨਾਂ ਵਿਚ ਜਰੂਰਤਮੰਦ ਪਰਿਵਾਰਾਂ ਨੂੰ ਵੰਡੀ ਜਾਵੇਗੀ।ਉਨਾਂ ਨੇ ਤਿੰਨਾਂ ਕਲੱਬਾਂ ਦੇ ਅਹੁੱਦੇਦਾਰ ਸੁਖਦੇਵ ਸਿੰਘ ਛੀਨਾ, ਅਨਿਲ ਪੂਰੀ, ਲਲਿਤ ਚੰਡੋਕ, ਵਿਜੈ ਉਮਟ, ਮਯੰਕ ਉਮਟ, ਅਮ੍ਰਿਤ ਮਹਾਜਨ ਅਤੇ ਤਰਲੋਚਨ ਸਿੰਘ ਦਾ ਧੰਨਵਾਦ ਕੀਤਾ।ਮੇਅਰ ਰਿੰਟੂ ਨੇ ਕਿਹਾ ਕਿ ਕਰੋਨਾ ਵਾਇਰਸ ਕਰਕੇ ਜਦ ਦਾ ਕਰਫਿਊ ਲੱਗਾ ਹੈ ਉਹ ਸ਼ਹਿਰ ਦੇ ਵੱਖ-ਵੱਖ ਦੀਆਂ ਵਾਰਡਾਂ ਨੁੂੰ ਸੈਨੇਟਾਈਜ਼ ਕਰਨ ਦਾ ਕੰਮ ਵੀ ਜੰਗੀ ਪੱਧਰ ‘ਤੇ ਕਰਵਾ ਰਹੇ ਹਨ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …