Tuesday, July 15, 2025
Breaking News

ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਲੋਂ ਕੀਤਾ ਜਾ ਰਿਹੈ ਸੋਡੀਅਮ ਹਾਈਪੋਕਲੋਰਾਈਟ ਦਾ ਛਿੜਕਾਅ – ਸ਼ਕਤੀ ਕੌਸ਼ਲ

ਭੀਖੀ/ਮਾਨਸਾ, 31 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸੂਬੇ ਦੇ ਵਸਨੀਕਾਂ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ PPNJ310320219ਤੋਂ ਬਚਾਈ ਰੱਖਣ ਲਈ ਲਗਾਤਾਰ ਸੈਨੇਟਾਈਜ਼ਰ ਛਿੜਕਾਅ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਜੁਆਇੰਟ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਰੀਜ਼ਨ ਬਠਿੰਡਾ ਸ਼ਕਤੀ ਕੌਸ਼ਲ ਨੇ ਜ਼ਿਲ੍ਹੇ ਨੂੰ ਸੈਨੇਟਾਈਜ਼ ਕਰਨ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕੀਤਾ।
         ਸ਼ਕਤੀ ਕੌਸ਼ਲ ਨੇ ਦੱਸਿਆ ਕਿ ਮਾਨਸਾ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਇਸ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਜ਼ਿਲ੍ਹੇ ਅੰਦਰ ਸੋਡੀਅਮ ਹਾਈਪੋਕਲੋਰਾਈਟ ਦਾ ਲਗਾਤਾਰ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਸਫਾਈ ਸੇਵਕਾਂ ਵਲੋਂ ਜ਼ਿਲ੍ਹੇ ਅੰਦਰ ਸਾਫ਼-ਸਫਾਈ ਕੀਤੀ ਜਾ ਰਹੀ ਹੈ।
           ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਲਗਾਤਾਰ ਮੁਨਾਦੀ ਕਰਕੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਲੱਛਣਾ ਅਤੇ ਬਚਾਅ ਸਬੰਧੀ ਜਾਗਰੂਕ ਕਰਦਿਆਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ।ਤਾਂ ਜੋ ਇਹ ਬਿਮਾਰੀ ਇੱਕ ਤੋਂ ਦੂਜੇ ਵਿਅਕਤੀ ਤੱਕ ਨਾ ਫੈਲ ਸਕੇ।
        ਇਸ ਮੌਕੇ ਕਾਰਜ ਸਾਧਕ ਅਫ਼ਸਰ ਮਾਨਸਾ ਰਾਜਪਾਲ ਸਿੰਘ ਮੱਕੜ, ਸੈਨੇਟਰੀ ਇੰਸਪੈਕਟਰ ਬਲਜਿੰਦਰ ਸਿੰਘ, ਜੇ.ਈ ਜਤਿੰਦਰ ਅਤੇ ਲੇਖਾਕਾਰ ਅੰਮ੍ਰਿਤਪਾਲ ਸਿੰਘ ਮੌਜੂਦ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …