ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਤਾਲਾਬੰਦੀ ਦੌਰਾਨ ਮੈਡੀਕਲ ਅਤੇ ਪਰੇਸ਼ਾਨੀ ਨਾਲ ਜੁੜੇ ਹੋਰ ਮੁੱਦਿਆਂ ਦੇ ਪ੍ਰਭਾਵਸ਼ਾਲੀ ਹੱਲ ਲਈ,
ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਲਈ ਇੱਕ ਸਪੈਸ਼ਲ ਹੈਲਪਲਾਈਨ ਨੰਬਰ 1800 180 4104 ਸ਼ੁਰੂ ਕੀਤਾ ਗਿਆ ਹੈ।ਜਿਸ ਨਾਲ ਲੋਕ ਟੈਲੀ-ਕਾਨਫਰੰਸ ’ਤੇ ਸੀਨੀਅਰ ਡਾਕਟਰਾਂ ਦੇ ਨੈਟਵਰਕ ਨਾਲ ਜੁੜ ਕੇ ਕੋਵਿਡ-19 ਅਤੇ ਇਸ ਨਾਲ ਸਬੰਧਤ ਹੋਰ ਪਰੇਸ਼ਾਨੀਆਂ ਲਈ ਮੈਡੀਕਲ ਸਲਾਹ ਲੈ ਸਕਦੇ ਹਨ।ਰਾਜ ਪੱਧਰ ‘ਤੇ ਇਸ ਮੰਤਵ ਲਈ ਆਈ.ਐਮ.ਸੀ ਵਲੋਂ 1800 ਤੋਂ ਵੱਧ ਸੀਨੀਅਰ ਡਾਕਟਰਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਿਨ੍ਹਾਂ ਨੂੰ ਇਸ ਦੇ ਪ੍ਰੋਟੋਕੋਲ ਅਤੇ ਕਾਰਜਕੁਸ਼ਲਤਾਵਾਂ ਬਾਰੇ ਨਿਯਮਤ ਤੌਰ ’ਤੇ ਸਿਖਲਾਈ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਉਕਤ ਹੈਲਪਲਾਈਨ ਦੀ ਵਰਤੋਂ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਐਮਰਜੈਂਸੀ ਡਾਕਟਰੀ ਸਹਾਇਤਾ ਲਈ ਮਾਮਲਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਪਹਿਲ ਦੇਣ ਲਈ ਇਕ ਇੰਟੈਲੀਜੈਂਟ ਕੋਰੋਨਾਵਾਇਰਸ ਟ੍ਰਾਈਜਿੰਗ ਸਿਸਟਮ ਵਿਕਸਤ ਕੀਤਾ ਗਿਆ ਹੈ।ਇਹ ਪ੍ਰਣਾਲੀ ਆਈਸੋਲੇਸ਼ਨ, ਘਰੇਲੂ ਕੁਆਰੰਟੀਨ ਅਤੇ ਉਹ ਲੋਕ ਜਿਨ੍ਹਾਂ ਨੂੰ ਡਾਕਟਰੀ ਦੇਖਭਾਲ ਦੀ ਲੋੜ ਵਾਲੇ ਮਾਮਲਿਆਂ ਦੀ ਪਛਾਣ ਕਰਨ ਵਿਚ ਸਹਾਇਤਾ ਕਰੇਗੀ। ਉਨ੍ਹਾਂ ਕਿਹਾ ਕਿ ਅੱਗੇ ਦੀ ਜਾਂਚ ਅਤੇ ਕਾਰਵਾਈ ਲਈ ਕੇਸ ਸਿਹਤ ਵਿਭਾਗ ਨੂੰ ਸੂਚਿਤ ਕੀਤੇ ਜਾਣਗੇ।
Check Also
ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …
Punjab Post Daily Online Newspaper & Print Media