Wednesday, May 28, 2025
Breaking News

ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ/ਵਿਦੇਸ਼ੀ ਯਾਤਰੂਆਂ ਦੀ ਸਹੂਲਤ ਲਈ ਸਵੈ-ਘੋਸ਼ਣਾ ਫਾਰਮ ਜਾਰੀ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਨੂੰ ਸੁਰੱਖਿਅਤ ਰੱਖਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਉਨਾਂ ਐਨ.ਆਰ.ਆਈ ਅਤੇ ਵਿਦੇਸ਼ੀ Punjab Govt. 1ਯਾਤਰੂਆਂ ਲਈ ਸਵੈ-ਘੋਸ਼ਣਾ ਫਾਰਮ ਜਾਰੀ ਕੀਤਾ ਹੈ, ਜੋ ਕਿ 30 ਜਨਵਰੀ 2020 ਤੋਂ ਬਾਅਦ ਪੰਜਾਬ ਵਿੱਚ ਦਾਖਲ ਹੋਏ ਹਨ।ਪਰ ਉਨ੍ਹਾਂ ਨੇ ਅਜੇ ਤੱਕ ਡਿਪਟੀ ਕਮਿਸ਼ਨਰ, ਸਿਵਲ ਸਰਜਨ ਜਾਂ ਪੁਲਿਸ ਨਾਲ ਆਪਣੇ ਪੰਜਾਬ ਆਉਣ ਸਬੰਧੀ ਸੰਪਰਕ ਨਹੀਂ ਕੀਤਾ।
             ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ ਅਗਰਵਾਲ ਨੇ ਦੱਸਿਆ ਕਿ 30 ਜਨਵਰੀ 2020 ਤੋਂ ਬਾਅਦ ਪੰਜਾਬ ਵਿੱਚ ਦਾਖਲ ਹੋਏ ਬਹੁਤੇ ਪ੍ਰਵਾਸੀ ਭਾਰਤੀਆਂ ਨੇ ਸਬੰਧਤ ਅਥਾਰਟੀ ਨੂੰ ਜਾਣੰੂ ਕਰਵਾ ਦਿੱਤਾ ਹੈ, ਪਰ ਜਿੰਨ੍ਹਾਂ ਪ੍ਰਵਾਸੀ ਭਾਰਤੀਆਂ/ਵਿਦੇਸ਼ੀ ਯਾਤਰੀਆਂ ਦੀ ਹਾਲੇ ਤੱਕ ਵੀ ਡਿਪਟੀ ਕਮਿਸ਼ਨਰ, ਸਿਵਲ ਸਰਜਨ, ਸਿਹਤ ਵਿਭਾਗ ਜਾਂ ਪੁਲਿਸ ਦੇ ਦਫਤਰਾਂ ਦੁਆਰਾ ਤਸਦੀਕ ਨਹੀਂ ਹੋਈ, ਉਨਾਂ ਲਈ ਇਹ ਸਵੈ-ਘੋਸ਼ਣਾ ਫਾਰਮ ਜਾਰੀ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਅਜਿਹੇ ਪ੍ਰਵਾਸੀ ਭਾਰਤੀ ਅਤੇ ਵਿਦੇਸ਼ੀ ਯਾਤਰੂ ਇਹ ਸਵੈ-ਘੋਸ਼ਣਾ ਫਾਰਮ ‘ਡਾਇਲ -112’ ਨੈਸ਼ਨਲ ਐਮਰਜੈਂਸੀ ਰਿਸਪਾਂਸ ਸਿਸਟਮ (ਈ.ਆਰ.ਐਸ.ਐਸ) ਵਿਖੇ ਤੁਰੰਤ ਜਮ੍ਹਾ ਕਰਵਾ ਦੇਣ।
                 ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਪ੍ਰਵਾਸੀ ਭਾਰਤੀ / ਵਿਦੇਸ਼ੀ ਯਾਤਰੀ ਆਪਣੇ ਵੇਰਵੇ ‘ਡਾਇਲ -112 ਐਪ’ ‘ਤੇ (ਜੋ ਕਿ ਗੂਗਲ ਪਲੇਅ ਸਟੋਰ ’ਤੇ ਉਪਲਬਧ ਹੈ) ਉਤੇ ਜਾਂ dial-112@punjabpolice.gov.in ਈਮੇਲ ਜਾਂ  http://ners.in/ ਡਾਇਲ -112 ਵੈਬਸਾਈਟ ਉਪਰ ਵੀ ਭੇਜ ਸਕਦੇ ਹਨ। ਜੇ ਕੋਈ ਵੀ ਦਿੱਤੇ ਹੋਏ ਇਸ ਈਮੇਲ ਜਾਂ ਪੋਰਟਲ ‘ਤੇ ਲੋੜੀਂਦੇ ਵੇਰਵੇ ਭੇਜਣ ਵਿਚ ਅਸਮਰੱਥ ਰਹਿੰਦਾ ਹੈ, ਤਾਂ ਇਸ ਤਰ੍ਹਾਂ ਦੇ ਵੇਰਵੇ ਵਟਸਐਪ ਨੰਬਰ 97799-20404 ‘ਤੇ ਵੀ ਭੇਜੇ ਜਾ ਸਕਦੇ ਹਨ।ਨੰਬਰ 112 ਉਦੋਂ ਹੀ ਡਾਇਲ ਕੀਤਾ ਜਾਵੇ ਜਦੋਂ ਕੋਈ ਉਪਰ ਦੱਸੇ ਪਲੇਟਫਾਰਮਾਂ ’ਤੇ ਜਾਣਕਾਰੀ ਭੇਜਣ ਤੋਂ ਅਸਮਰੱਥ ਰਹਿੰਦਾ ਹੈ।
                ਉਨਾਂ ਕਿਹਾ ਕਿ ਇੰਨਾਂ ਪ੍ਰਵਾਸੀ ਭਾਰਤੀਆਂ/ਵਿਦੇਸ਼ੀ ਯਾਤਰੂਆਂ ਨੂੰ ਆਪਣੇ ਵੇਰਵਿਆਂ ਵਿੱਚ ਉਨ੍ਹਾਂ ਦੇ ਪੰਜਾਬ ਵਿੱਚ ਆਉਣ ਦੀ ਤਾਰੀਕ ਅਤੇ ਹਵਾਈ ਅੱਡੇ ਦਾ ਨਾਮ ਅਤੇ ਹਵਾਈ ਅੱਡੇ ਉਪਰ ਉਤਰਨ ਦੀ ਤਾਰੀਕ ਆਦਿ ਲਿਖਣੀ ਹੈ।ਇਸ ਤੋਂ ਇਲਾਵਾ ਉਹ ਪੰਜਾਬ ਵਿਚ ਜਿੰਨਾਂ-ਜਿੰਨਾਂ ਸਥਾਨਾਂ ਉਪਰ ਗਏ ਅਤੇ ਉਨ੍ਹਾਂ ਦੇ ਪਾਸਪੋਰਟ ਨੰਬਰ ਸਮੇਤ ਉਨ੍ਹਾਂ ਨਾਮ ਅਤੇ ਸੰਪਰਕ ਵੇਰਵਿਆਂ ਜਿਵੇਂ ਮੋਬਾਈਲ ਨੰਬਰ, ਲੈਂਡਲਾਈਨ ਨੰਬਰ ਅਤੇ ਈਮੇਲ-ਆਈਡੀ ਨਾਲ ਸਬੰਧਤ ਜਾਣਕਾਰੀ ਵੀ ਫਾਰਮ ਵਿੱਚ ਦਰਜ ਕਰੋ।ਇਸ ਤੋਂ ਇਲਾਵਾ ਆਪਣਾ ਸਥਾਈ ਪਤਾ, ਇਸ ਫੇਰੀ ਦੌਰਾਨ ਜੇਕਰ ਉਹ ਕਿਸੇ ਹੋਟਲ ਵਿਚ ਰਹੋ ਅਤੇ ਹੁਣ ਕਿਸ ਮੌਜੂਦਾ ਪਤੇ ਉਪਰ ਉਹ ਰਹਿੰਦੇ ਹਨ, ਸਬੰਧੀ ਵੀ ਜਾਣਕਾਰੀ ਇਸ ਫ਼ਾਰਮ ਵਿੱਚ ਭਰੀ ਜਾਵੇ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …