Saturday, April 18, 2026

ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦਾਂ ਦੀ ਮਦਦ ਲਈ ਵੱਧ-ਚੜ੍ਹ ਕੇ ਅੱਗੇ ਆਉਣ ਦੀ ਅਪੀਲ

ਦਾਨੀਆਂ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਰਾਹੀਂ ਪਾਇਆ ਜਾ ਸਕਦੈ ਯੋਗਦਾਨ

ਕਪੂਰਥਲਾ, 31 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੀਮਤੀ ਦੀਪਤੀ ਉਪਲ ਨੇ ਨੋਵਲ ਕੋਰੋਨਾ ਵਾਇਰਸ ਨਾਲ ਜੰਗ ਦੀ ਇਸ ਔਖੀ ਘੜੀ ਵਿਚ Deepti Uppal Dc 2ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਹਰੇਕ ਗਰੀਬ ਅਤੇ ਲੋੜਵੰਦ ਤੱਕ ਪਹੁੰਚ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ ਦੇ ਬਹੁਤ ਸਾਰੇ ਬੇਘਰੇ, ਬੇਸਹਾਰਾ ਅਤੇ ਹੋਰ ਲੋੜਵੰਦ ਲੋਕਾਂ ਨੂੰ ਜੀਵਨ ਨਿਰਬਾਹ ਲਈ ਖਾਣ-ਪੀਣ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਖ਼ਤ ਜ਼ਰੂਰਤ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰੇਕ ਲੋੜਵੰਦ ਤੱਕ ਪਹੁੰਚਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਜਿਹੜੇ ਦਾਨੀ ਲੋਕ ਇਸ ਨੇਕ ਕੰਮ ਵਿਚ ਆਪਣਾ ਯੋਗਦਾਨ ਪਾਉਣਾ ਚਾਹੁੰਦੇ ਹਨ, ਉਹ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਰਾਹੀਂ ਇਸ ਕੰਮ ਵਿਚ ਆਪਣਾ ਹਿੱਸਾ ਪਾ ਸਕਦੇ ਹਨ।
                      ਇਸ ਸਬੰਧੀ ਦਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਕਪੂਰਥਲਾ ਨੂੰ ਜਾ ਸਕਦਾ ਹੈ।ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਆਰ.ਸੀ ਬਿਰਹਾ ਨਾਲ ਮੋਬਾਈਲ ਨੰਬਰ 98146-78434 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਦਾਨੀ ਲੋਕਾਂ ਵੱਲੋਂ ਦਿੱਤੀ ਰਾਸ਼ੀ ਦਾ ਪੂਰਾ ਹਿਸਾਬ ਰੱਖਿਆ ਜਾਵੇਗਾ ਅਤੇ ਲੋੜਵੰਦਾਂ ਤੱਕ ਪਹੁੰਚਾਏ ਸਾਮਾਨ ਦਾ ਪਾਰਦਰਸ਼ੀ ਢੰਗ ਨਾਲ ਪੂਰਾ ਰਿਕਾਰਡ ਰੱਖਿਆ ਜਾਵੇਗਾ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …