ਸੰਗਰੂਰ, 31 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੋਵਲ ਕੋਰੋਨਾਵਾਇਰਸ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ
ਰਹੇ ਹਨ ਅਤੇ ਹੁਣ ਤੱਕ ਜ਼ਿਲ੍ਹੇ ਵਿਚੋਂ ਟੈਸਟ ਲਈ ਭੇਜੇ ਗਏ ਸਾਰੇ 11 ਸ਼ੱਕੀ ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜਿਲ੍ਹਾ ਸੰਗਰੂਰ ਨਾਲ ਸਬੰਧਤ ਬਾਹਰੋਂ ਆਏ 972 ਯਾਤਰੀਆਂ ਦੀ ਸੂਚੀ ਵਿਚੋਂ ਮੌਜੂਦਾ ਸਮੇਂ 121 ਵਿਅਕਤੀ ਹੀ ਇਕਾਂਤਵਾਸ ਵਿੱਚ ਹਨ ਜਦਕਿ ਬਾਕੀ ਯਾਤਰੀ ਇਹ ਸਮਾਂ ਪੂਰਾ ਕਰ ਚੁੱਕੇ ਹਨ ਅਤੇ ਕੋਰੋਨਾ ਵਾਇਰਸ ਦੇ ਸ਼ੱਕ ਦੇ ਘੇਰੇ `ਚੋਂ ਬਾਹਰ ਹਨ।ਉਨ੍ਹਾਂ ਨੇ ਕਿਹਾ ਕਿ ਜੇਕਰ ਇਕਾਂਤਵਾਸ `ਚ ਰੱਖਿਆ ਗਿਆ ਵਿਅਕਤੀ ਨਿਯਮਾਂ ਅਤੇ ਲੋੜੀਂਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਵਿਰੁੱਧ ਪੁਲਿਸ ਕੇਸ ਦਰਜ ਕੀਤਾ ਜਾਵੇਗਾ।
ਡੀ.ਸੀ ਥੋਰੀ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾਵਾਇਰਸ ਸਬੰਧੀ ਕਿਸੇ ਕਿਸਮ ਦੀ ਗ਼ਲਤ ਜਾਣਕਾਰੀ ਜਾਂ ਅਫ਼ਵਾਹ ਲੋਕਾਂ ਵਿਚ ਨਾ ਫੈਲਾਉਣ ਅਤੇ ਜੇ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਦੋਸ਼ੀਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media