ਸੰਗਰੂਰ, 31 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਕਾਰਨ ਦਿਨ ਪ੍ਰਤੀ ਦਿਨ ਗੰਭੀਰ ਹੁੰਦੀ ਸਥਿਤੀ ਅਤੇ ਉਸ ਦੀਆਂ ਤਿਆਰੀਆਂ
ਬਾਰੇ ਸੁਨਾਮ ਹਲਕਾ ਵਿਧਾਇਕ ਅਮਨ ਅਰੋੜਾ ਨੇ ਡਿਪਟੀ ਕਮੀਸ਼ਨਰ ਘਨਸ਼ਿਆਮ ਥੋਰੀ ਨਾਲ ਮੁਲਾਕਾਤ ਕੀਤੀ ਅਤੇ ਜਿਲੇ ਦੇ ਸਿਵਲ, ਸਿਹਤ ਅਤੇ ਪੁਲਿਸ ਵਿਭਾਗ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ। ਵਿਧਾਇਕ ਅਰੋੜਾ ਨੇ ਭਗਵਾਨ ਦਾਸ ਅਰੋੜਾ ਮੈਮੋਰੀਅਲ ਹਸਪਤਾਲ ਅਤੇ ਗੁਰੂ ਨਾਨਕ ਦੇਵ ਡੈਂਟਲ ਕਾਲਜ ਦਾ 100 ਬਿਸਤਰਿਆਂ ਵਾਲਾ ਹਸਪਤਾਲ, ਹੋਸਟਲ ਆਦਿ ਸਰਕਾਰ ਅਤੇ ਡਿਪਟੀ ਕਮਿਸ਼ਨਰ ਨੂੰ ਸਮਰਪਿਤ ਕਰਦੇ ਹੋਏ ਕਿਹਾ ਕਿ ਸਰਕਾਰ ਉਨ੍ਹਾਂ ਦੇ ਇਸ ਅਦਾਰੇ ਨੂੰ ਐਮਰਜੈਂਸੀ ਲੋੜ ਪੈਣ ‘ਤੇ 24 ਘੰਟੇ ਵਰਤ ਸਕਦੀ ਹੈ। ਉਨਾਂ ਨੇ ਲੋਕਾਂ ਨੂੰ ਕਰਫਿਊ ਦਾ ਪਾਲਣ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕੋਵਿਡ-19 ਤੀਜੀ ਸਟੇਜ ਵਿੱਚ ਪ੍ਰਵੇਸ਼ ਕਰ ਗਿਆ ਤਾਂ ਸਥਿਤੀ ਬਹੁਤ ਗੰਭੀਰ ਹੋ ਜਾਵੇਗੀ ਅਤੇ ਨਿਗੁਣੇ ਸਿਹਤ ਪ੍ਰਬੰਧਾਂ ਦੇ ਚੱਲਦੇ ਸਰਕਾਰਾਂ ਅਤੇ ਇਨਸਾਨੀ ਜਿੰਦਗੀਆਂ ਦਾ ਇਸ ਮਹਾਮਾਰੀ ਦੇ ਉਸ ਅੱਗੇ ਬੇਵਸ ਹੋਣ ਦਾ ਖਦਸ਼ਾ ਬਣ ਜਾਵੇਗਾ।
ਡੀ.ਸੀ ਸੰਗਰੂਰ ਨੇ ਵਿਧਾਿੲਕ ਅਰੋੜਾ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਲੋੜਵੰਦ ਵਿਅਕਤੀ ਤੱਕ ਰਾਸ਼ਨ, ਦਵਾਈਆਂ ਅਤੇ ਹੋਰ ਮੁਢਲੀਆਂ ਸਹੂਲਤਾਂ ਲੋਕਾਂ ਤੱਕ ਪਹੁੰਚਾੳਣ ‘ਚ ਕੋਈ ਵਿਤਕਰਾ ਨਹੀਂ ਹੋਵੇਗਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media