Saturday, August 1, 2026

3 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲੀਸ ਨੇ ਸੁਲਝਾਇਆ ਧਾਰੀਵਾਲ ਹੱਤਿਆਕਾਂਡ ਦਾ ਮਾਮਲਾ

2 ਦੋਸ਼ੀ ਸਾਬਕਾ ਸਰਪੰਚ ਦਲਬੀਰ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਵੀ ਸ਼ਾਮਲ ਪਾਏ ਗਏ

ਚੰਡੀਗੜ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਸ਼ੋਕ ਕੁਮਾਰ ਦੇ ਕਤਲ ਦਾ ਮਾਮਲਾ ਸੁਲਝਾ ਲਿਆ ਹੈ Dinkar Gupta DGPਜਿਸ ਨੂੰ 10 ਫਰਵਰੀ 2020 ਨੂੰ ਗੁਰਦਾਸਪੁਰ ਜ਼ਿਲੇੇ ਦੇ ਧਾਰੀਵਾਲ ਖੇਤਰ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ ਸੀ।
               ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਦੋਸ਼ੀਆਂ ਨੂੰ 27 ਮਾਰਚ ਵਾਲੇ ਦਿਨ ਪੁਲੀਸ ਥਾਣਾ ਸ਼ਾਹਪੁਰ ਕੰਢੀ, ਜ਼ਿਲਾ ਪਠਾਨਕੋਟ ਦੀ ਇੱਕ ਟੀਮ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।ਦੋਸ਼ੀਆਂ ਦੀ ਪਛਾਣ ਜਗਮੀਤ ਸਿੰਘ ਉਰਫ਼ ਮੀਤ ਪੁੱਤਰ ਨਰਿੰਦਰ ਸਿੰਘ ਵਾਸੀ ਪੱਬਾਰਾਲੀ ਕਲਾਂ ਪੁਲੀਸ ਥਾਣਾ ਡੇਰਾ ਬਾਬਾ ਨਾਨਕ, ਜ਼ਿਲਾ ਗੁਰਦਾਸਪੁਰ, ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਲਖਬੀਰ ਸਿੰਘ ਵਾਸੀ ਝਾਂਜਿਆਂ ਖੁਰਦ ਪੁਲੀਸ ਥਾਣਾ ਫਤਿਹਗੜ ਚੂੜੀਆਂ ਗੁਰਦਾਸਪੁਰ ਅਤੇ ਰਾਜਿੰਦਰ ਸਿੰਘ ਉਰਫ ਨਿੱਕੂ ਪੁੱਤਰ ਕਸ਼ਮੀਰ ਸਿੰਘ ਵਾਸੀ ਗੁੰਨੋਪੁਰ ਪੁਲੀਸ ਥਾਣਾ ਭੈਣੀ ਮੀਆਂ ਖਾਂ ਜ਼ਿਲਾ ਗੁਰਦਾਸਪੁਰ ਵਜੋਂ ਹੋਈ ਹੈ।
             ਦੋਸ਼ੀਆਂ ਪਾਸੋਂ ਇੱਕ 9 ਐਮ.ਐਮ ਪਿਸਤੌਲ ਨਾਲ ਦੋ ਮੈਗਜ਼ੀਨਾਂ ਅਤੇ 21 ਜ਼ਿੰਦਾ ਕਾਰਤੂਸ ਅਤੇ ਇਕ 30 ਬੋਰ ਪਿਸਤੌਲ ਸਮੇਤ 18 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ, ਜਿਸ ਲਈ ਇਕ ਵੱਖਰਾ ਕੇਸ ਦਰਜ਼ ਕੀਤਾ ਗਿਆ ਹੈ।
            ਡੀ.ਜੀ.ਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਕਠੂ ਨੰਗਲ ਅਤੇ ਦਸੂਹਾ ਤੋਂ ਇੱਕ ਆਈ 20 ਕਾਰ ਅਤੇ ਇੱਕ ਮੋਟਰਸਾਈਕਲ ਖੋਹਣ ਦੇ ਮਾਮਲੇ ਵਿੱਚ ਵੀ ਸ਼ਾਮਲ ਪਾਇਆ ਗਿਆ ਹੈ।ਜ਼ਿਕਰਯੋਗ ਹੈ ਕਿ ਮੁਲਜ਼ਮ ਜਗਮੀਤ ਸਿੰਘ ਅਤੇ ਲਵਪ੍ਰੀਤ ਸਿੰਘ ਪਿੰਡ ਢਿੱਲਵਾਂ ਜ਼ਿਲਾ ਬਟਾਲਾ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦੇ ਕਤਲ ਕੇਸ ਵਿੱਚ ਵੀ ਲੋੜੀਂਦੇ ਸਨ।
           ਦੱਸਣਯੋਗ ਹੈ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ ਅਸ਼ੋਕ ਕੁਮਾਰ ਦੀ ਮੌਕੇ `ਤੇ ਹੀ ਮੌਤ ਹੋ ਗਈ ਸੀ ਜਦਕਿ ਸ਼ਿਵ ਸੈਨਾ ਆਗੂ ਹਨੀ ਮਹਾਜਨ ਗੰਭੀਰ ਜਖ਼ਮੀ ਹੋ ਗਿਆ ਸੀ। ਥਾਣਾ ਧਾਰੀਵਾਲ ਵਿਖੇ ਆਈਪੀਸੀ ਦੀ ਧਾਰਾ 302, 307, 34 ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਅਪਰਾਧਕ ਮਾਮਲਾ ਦਰਜ ਕੀਤਾ ਗਿਆ ਸੀ।
           ਡੀ.ਜੀ.ਪੀ ਅਨੁਸਾਰ ਹੁਣ ਤੱਕ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਹਮਲੇ ਦਾ ਕੰਟਰੈਕਟ ਖ਼ਤਰਨਾਕ ਗੈਂਗਸਟਰ ਸੁਖਮੀਤ ਪਾਲ ਸਿੰਘ ਉਰਫ ਸੁਖ ਭਿਖਾਰਿਵਾਲ ਪੁੱਤਰ ਸੁਲੱਖਣ ਸਿੰਘ ਵਾਸੀ ਭਿਖਾਰੀਵਾਲ ਪੁਲੀਸ ਥਾਣਾ ਕਲਾਨੌਰ ਜ਼ਿਲਾ ਗੁਰਦਾਸਪੁਰ ਵਲੋਂ ਦਿੱਤਾ ਗਿਆ ਸੀ।ਸੁੱਖ ਭਿਖਾਰੀਵਾਲ ਧਾਰੀਵਾਲ ਖੇਤਰ ਵਿਚ ਸ਼ਰਾਬ ਦੇ ਕਾਰੋਬਾਰ ਨੂੰ ਕੰਟਰੋਲ ਕਰਨਾ ਚਾਹੁੰਦਾ ਸੀ ਅਤੇ ਉਸ ਨੂੰ ਡਰ ਸੀ ਕਿ ਹਨੀ ਮਹਾਜਨ ਉਸ ਦੀਆਂ ਯੋਜਨਾਵਾਂ ਵਿਚ ਰੁਕਾਵਟ ਪਾ ਸਕਦਾ ਹੈ।ਇਸ ਲਈ ਉਹ ਹਨੀ ਮਹਾਜਨ ਨੂੰ ਖਤਮ ਕਰਨਾ ਚਾਹੁੰਦਾ ਸੀ, ਜਦੋਂ ਕਿ ਅਸ਼ੋਕ ਕੁਮਾਰ ਅਣਜਾਣੇ ਵਿੱਚ ਮਾਰਿਆ ਗਿਆ, ਜੋ ਹਮਲੇ ਸਮੇਂ ਮਹਾਜਨ ਦੇ ਨਾਲ ਸੀ।
ਡੀ.ਜੀ.ਪੀ ਨੇ ਦੱਸਿਆ ਕਿ ਸੁੱਖ ਭਿਖਾਰੀਵਾਲ ਨੇ ਇਹ ਕੰਟਰੈਕਟ ਮਨਦੀਪ ਸਿੰਘ ਉਰਫ ਦੀਪ ਅਤੇ ਹਰਜਿੰਦਰ ਸਿੰਘ ਉਰਫ ਜ਼ਿੰਦਾ ਨੂੰ ਦਿੱਤਾ ਸੀ।ਜਿਨਾਂ ਨੇ ਫਿਰ ਜਗਮੀਤ ਸਿੰਘ, ਲਵਪ੍ਰੀਤ ਸਿੰਘ ਅਤੇ ਰਾਜਿੰਦਰ ਸਿੰਘ ਉਰਫ਼ ਨਿੱਕੂ ਨੂੰ ਇਹ ਜ਼ੁਰਮ ਕਰਨ ਲਈ ਕਿਹਾ।
ਜਾਂਚ ਵਿਚ ਅੱਗੇ ਇਹ ਗੱਲ ਸਾਹਮਣੇ ਆਈ ਕਿ ਧਾਰੀਵਾਲ ਦੀ ਘਟਨਾ ਵਾਲੇ ਦਿਨ ਮੁਲਜ਼ਮਾਂ ਨੇ ਗੁਰਦਾਸਪੁਰ ਵਿਚ ਕਿਰਾਏ ਦੇ ਮਕਾਨ ਤੋਂ ਸ਼ੁਰੂ ਕੀਤਾ, ਜਿਸ ਦਾ ਪ੍ਰਬੰਧ ਰਜਿੰਦਰ ਸਿੰਘ ਉਰਫ ਨਿੱਕੂ ਨੇ ਕੀਤਾ ਸੀ।ਚਿੱਟੀ ਸਵਿਫਟ ਕਾਰ ਅਤੇ ਹਥਿਆਰਾਂ ਦਾ ਪ੍ਰਬੰਧ ਹਰਜਿੰਦਰ ਸਿੰਘ ਨੇ ਕੀਤਾ ਸੀ।ਘਟਨਾ ਵਾਲੀ ਥਾਂ `ਤੇ ਪਹੁੰਚਣ `ਤੇ ਲਵਪ੍ਰੀਤ ਸਿੰਘ ਅਤੇ ਜਗਮੀਤ ਸਿੰਘ ਨੇ ਹਨੀ ਮਹਾਜਨ ਅਤੇ ਅਸ਼ੋਕ ਕੁਮਾਰ ਦੋਹਾਂ `ਤੇ ਗੋਲੀਆਂ ਚਲਾਈਆਂ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …