ਪਠਾਨਕੋਟ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸ਼ਰ ਦੀ ਨਿਗਰਾਨੀ ‘ਚ ਜਿਲ੍ਹਾ ਪਠਾਨਕੋਟ ਦੇ 421 ਪਿੰਡਾਂ ਵਿੱਚ ਸਪਰੇਅ ਦਾ
ਕੰਮ ਮੁਕੰਮਲ ਕੀਤਾ ਗਿਆ ਹੈ।ਜਿਕਰਯੋਗ ਹੈ ਕਿ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਨੂੰ ਕਰੀਬ 17 ਹਜਾਰ ਕੀਟਨਾਸ਼ਕ ਸਪਰੇਅ ਦੀ ਦਵਾਈ ਭੇਜੀ ਗਈ ਸੀ, ਜਿਸ ਨਾਲ ਜਿਲ੍ਹਾ ਪਠਾਨਕੋਟ ਦੇ ਸਾਰੇ ਪਿੰਡਾਂ ਨੂੰ ਸਪਰੇਅ ਕਰ ਕੇ ਕੀਟਾਣੂ ਮੁਕਤ ਬਣਾਇਆ ਗਿਆ ਹੈ।
ਪਰਮਪਾਲ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸ਼ਰ ਪਠਾਨਕੋਟ ਨੇ ਦੱਸਿਆ ਕਿ ਸਾਰੇ ਬੀ.ਡੀ.ਪੀ.ਓਜ ਨੇ ਆਪਣੇ-ਆਪਣੇ ਏਰੀਏ ਦੇ ਪਿੰਡਾਂ ਵਿਚ ਪੰਚਾਇਤਾਂ ਦੀ ਮਦਦ ਨਾਲ ਕੀਟਨਾਸ਼ਕ ਦਾ ਛਿੜਕਾਅ ਕਰਵਾਇਆ ਹੈ।ਪਿੰਡਾਂ ਵਿੱਚ ਗਲੀ-ਗਲੀ ਅਤੇ ਸਾਰੀਆਂ ਥਾਵਾਂ, ਪਾਰਕਾਂ, ਛੱਪੜਾਂ ਅਤੇ ਆਲੇ-ਦੁਆਲੇ ਸਪਰੇਅ ਸਪਰੇਅ ਪਿੰਡ ਨੂੰ ਰੋਗ ਮੁਕਤ ਕਰਨ ਦੀ ਦਿਸ਼ਾ ਵਿਚ ਮੀਲ ਪੱਥਰ ਸਾਬਤ ਹੋਵੇਗਾ ਅਤੇ ਇਸੇ ਨੂੰ ਲੈ ਕੇ ਪੰਚਾਇਤ ਵੱਲੋਂ ਵੀ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਅਗਰ ਅਸੀਂ ਬੀਮਾਰੀ ਤੋਂ ਬਚਣਾ ਹੈ ਤਾਂ ਸਾਨੂੰ ਅਪਣੇ ਘਰ੍ਹਾਂ ਵਿੱਚ ਅਤੇ ਆਲੇ ਦੁਆਲੇ ਸਾਫ ਸਫਾਈ ਰੱਖਣੀ ਬਹੁਤ ਜਰੂਰੀ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media