ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੌਂਸਲ ਅਧੀਨ
ਚੱਲ ਰਹੇ ਸਮੂਹ ਵਿੱਦਿਅਕ ਅਦਾਰਿਆਂ ਨੂੰ ਸਮੇਂ ਸਿਰ ਬਿਨ੍ਹਾਂ ਕਿਸੇ ਕਟੌਤੀ ਦੇ ਤਨਖਾਹਾਂ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਛੀਨਾ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਪਿਛਲੇ 22 ਮਾਰਚ ਤੋਂ ਕੇਂਦਰ ਸਰਕਾਰ ਵੱਲੋਂ ਤਾਲਾਬੰਦੀ ਦੇ ਜਾਰੀ ਕੀਤੇ ਗਏ ਹੁਕਮਾਂ ਤਹਿਤ ਦੇਸ਼ `ਚ ਚਲ ਰਹੇ ਕਰਫਿ਼ਊ ਤਹਿਤ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਸਮੂਹ ਵਿੱਦਿਅਕ ਅਦਾਰੇ ਬੰਦ ਚਲੇ ਆ ਰਹੇ ਹਨ।ਪਰ ਇਸੇ ਦੇ ਬਾਵਜ਼ੂਦ ਮੈਨਜਮੈਂਟ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਕਿਸੇ ਤਰ੍ਹਾਂ ਦਾ ਕੋਈ ਵਿਘਨ ਆ ਆਵੇ, ਇਸ ਨੂੰ ਧਿਆਨ ਵਿੱਚ ਰੱਖਦਿਆਂ ਵਿਗਿਆਨਕ ਤਕਨੀਕ ਦੀ ਵਰਤੋਂ ਕਰਦਿਆਂ ਆਨਲਾਈਨ ਪੜ੍ਹਾਈ ਲਗਾਤਾਰ ਜਾਰੀ ਹੈ।ਉਨ੍ਹਾਂ ਕਿਹਾ ਕਿ ਗਵਰਨਿੰਗ ਕੌਂਸਲ ਦੇ ਸਮੂਹ ਵਿੱਦਿਅਕ ਅਦਾਰਿਆਂ `ਚ ਕਾਰਜਸ਼ੀਲ ਵਰਕਰ ਉਨ੍ਹਾਂ ਦਾ ਇਕ ਅਟੁੱਟ ਅੰਗ ਹਨ, ਜਿਨ੍ਹਾਂ ਦੀ ਹਰੇਕ ਪ੍ਰਕਾਰ ਦੀ ਸਹਾਇਤਾ ਕਰਨ ਲਈ ਸਮੂਹ ਮੈਨੇਜਮੈਂਟ ਯਤਨਸ਼ੀਲ ਹੈ ਅਤੇ ਆਪਣੇ ਹਰੇਕ ਸਟਾਫ਼, ਅਧਿਆਪਕ ਤੇ ਕਰਮਚਾਰੀਆਂ ਦੇ ਹਰ ਦੁੱਖ-ਸੁੱਖ ਸ਼ਰੀਕ ਹੈ।ਇਸ ਲਈ ਸਮੇਂ ਦੀ ਨਜ਼ਾਕਤ ਨੂੰ ਭਾਂਪਦਿਆਂ ਬੈਂਕ ਖੁੱਲਣ `ਤੇ ਤਨਖਾਹਾਂ ਹਰੇਕ ਮੁਲਾਜ਼ਮ ਦੇ ਅਕਾਊਂਟ ਵਿੱਚ ਪਵਾ ਦਿੱਤੀਆਂ ਜਾਣਗੀਆਂ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media