ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) – ਮੌਜ਼ੂਦਾ ਸਮੇਂ ਦੌਰਾਨ ਸੰਸਾਰ ਕੋਰੋਨਾ ਵਾਇਰਸ ਨਾਂ ਦੀ ਮਹਾਂਮਾਰੀ ਦੇ ਪ੍ਰਕੋਪ ਦੇ ਡਰ ਤੋਂ ਲੋਕ ਆਪਣੇ-ਆਪਣੇ
ਘਰਾਂ `ਚ ਕੈਦ ਹਨ ਖਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਆਪਣੇ ਮੁੱਢਲੇ ਫ਼ਰਜ਼ ਨੂੰ ਪਛਾਣਦਿਆਂ ਇਸ ਨਾਮੁਰਾਦ ਬਿਮਾਰੀ ਪ੍ਰਤੀ ਜਾਗਰੂਕਤਾ ਮੁਹਿੰਮ ਚਲਾਈ ਗਈ।
ਵਿਦਿਆਰਥੀਆਂ ਦੇ ਇਸ ਸਮਾਜ ਭਲਾਈ ਵਾਲੇ ਕਾਰਜ ਦੀ ਸ਼ਲਾਘਾ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਨੇ ਕਿਹਾ ਕਿ ਇਹ ਕਾਲਜ ਦੇ ਮਿਹਨਤੀ ਸਟਾਫ਼ ਦੇ ਬਦੌਲਤ ਹੀ ਹੈ ਉਨ੍ਹਾਂ ਕਿਹਾ ਕਿ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਵਕਤ ਦੀ ਨਜ਼ਾਕਤ ਨੂੰ ਦੇਖਦਿਆਂ ਹਰ ਅਦਾਰੇ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਲੋਕਾਂ ਨੂੰ ਜਾਗ੍ਰਿਤ ਕੀਤਾ ਜਾਵੇ ਤਾਂ ਜੋ ਲੋਕ ਇਸ ਮਹਾਂਮਾਰੀ ਤੋਂ ਡਰਣ ਦੇ ਬਜਾਏ ਪ੍ਰਹੇਜ ਨੂੰ ਅਮਲ `ਚ ਲਿਆਉਣ।ਜਿਸ ਸਬੰਧੀ ਕਾਲਜ ਦੇ ਬੀ.ਐਸ.ਸੀ ਨਰਸਿੰਗ ਭਾਗ ਤੀਜਾ ਦੇ ਵਿਦਿਆਰਥੀਆਂ ਨੇ ਇੰਚਾਰਜ ਮੈਡਮ ਯਸ਼ਪ੍ਰੀਤ ਕੌਰ ਦੀ ਅਗਵਾਈ ਹੇਠ ਬਹੁਤ ਹੀ ਵਿਲੱਖਣ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਆਮ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਅਤੇ ਬਿਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ ਗਈ
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਜਾਣਕਾਰੀ ਭਰਪੂਰ ਰੰਗ-ਬਿਰੰਗੇ ਪੋਸਟਰ ਤਿਆਰ ਕੀਤੇ ਅਤੇ ਕਰਫਿਊ ਦੇ ਚੱਲਦਿਆਂ ਆਪੋ-ਆਪਣੇ ਘਰਾਂ ਦੇ ਬਾਹਰ ਗਲ਼ੀਆਂ `ਚ ਲਗਾ ਦਿੱਤੇ, ਜਿਨ੍ਹਾਂ ਵਿੱਚ ਦੱਸਿਆ ਗਿਆ ਕਿ ਇਸ ਵਾਇਰਸ ਨੂੰ ਫੈਲਣ ਤੋਂ ਰੋਕਣਾ ਹੀ ਇਸ ਦਾ ਇਕ ਮਾਤਰ ਇਲਾਜ਼ ਹੈ ਇਸ ਲਈ ਸਾਨੂੰ ਆਪਣੇ-ਆਪ ਦੀ ਸਾਫ਼ ਸਫਾਈ ਵੱਲ ਉਚੇਚਾ ਧਿਆਨ ਦੇਣਾ ਚਾਹੀਦਾ ਹੈ, ਇਕ-ਦੂਜੇ ਤੋਂ ਖ਼ਾਸ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਅਤੇ ਸਰਕਾਰ ਨੂੰ ਸਹਿਯੋਗ ਦਿੰਦਿਆਂ ਘਰਾਂ ਅੰਦਰ ਹੀ ਰਹਿਣਾ ਚਾਹੀਦਾ ਹੈ।ਪੋਸਟਰਾਂ ਵਿੱਚ ਬਿਮਾਰੀ ਦੇ ਸ਼ੁਰੂਆਤੀ ਲੱਛਣਾਂ ਬਾਰੇ ਵੀ ਦੱਸਿਆ ਗਿਆ ਤਾਂ ਜੋ ਸਹੀ ਸਮੇਂ `ਤੇ ਯੋਗ ਇਲਾਜ ਲਈ ਮਰੀਜ਼ ਨੂੰ ਹਸਪਤਾਲ ਲਿਜਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੈਨੇਜ਼ਮੈਂਟ ਦੁਆਰਾ ਜਾਰੀ ਕੀਤੇ ਹੁਕਮਾਂ ਮੁਤਾਬਕ ਅਧਿਆਪਕ ਘਰਾਂ `ਚ ਬੈਠੇ ਵਿਦਿਆਰਥੀਆਂ ਤੱਕ ਆਨਲਾਈਨ ਲੈਕਚਰ ਅਤੇ ਉਨ੍ਹਾਂ ਦੇ ਸਿਲੇਬਸ ਅਨੁਸਾਰ ਲੋੜੀਂਦੀ ਹਰ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਪੜਾਈ ਦਾ ਨੁਕਸਾਨ ਨਾ ਹੋ ਸਕੇ ਇਸ ਤਹਿਤ ਉਨ੍ਹਾਂ ਦੇ ਸਮੂਹ ਅਧਿਆਪਕ ਸੋਸ਼ਲ ਸਾਈਟ ਵਟਸਐਪ ਦੇ ਜ਼ਰੀਏ ਲਗਾਤਾਰ ਵਿਦਿਆਰਥੀਆਂ ਨਾਲ ਰਾਬਤਾ ਬਣਾ ਕੇ ਰੱਖ ਰਹੇ ਹਨ ਅਤੇ ਰੋਜ਼ਾਨਾ ਲੈਕਚਰ ਆਦਿ ਦਾ ਕੰਮ ਅਨਲਾਇਨ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਚੱਲ ਰਿਹਾ ਹੈ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media