ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ।ਗੁਰੂ ਰਾਮਦਾਸ ਜੀ ਸਿੱਖਾਂ ਦੇ ਚੌਥੇ ਗੁਰੂ ਹਨ । ਗੁਰੂ ਦੇ ਤੌਰ ‘ਤੇ ਸਿੱਖ ਧਰਮ ਨੂੰ ਉਨ੍ਹਾਂ ਦੀ ਮੁੱਖ ਦੇਣ ਸਿੱਖ ਸਮਾਜ ਨੂੰ ਸੰਗਠਿਤ ਕਰਨਾ ਸੀ ।ਉਨ੍ਹਾਂ ਨੇ ‘ਰਾਮਦਾਸ ਨਗਰ’ ਦੀ ਯੋਜਨਾ ਬਣਾਈ ਅਤੇ ਉਸ ਨੂੰ ਸਾਕਾਰ ਰੂਪ ਵੀ ਦਿੱਤਾ, ਜੋ ਕਿ ਸਿੱਖਾਂ ਦਾ ਪਵਿੱਤਰ ਨਗਰ ਅੰਮ੍ਰਿਤਸਰ ਬਣ ਗਿਆ।ਇਸ ਮੌਕੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਦੁਆਰਾ ਗੁਰੂ ਜੀ ਨੂੰ ਨਮਸਕਾਰ ਕੀਤਾ ਅਤੇ ਸਵੇਰ ਦੀ ਸਭਾ ਦੌਰਾਨ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਵੀ ਉਜਾਗਰ ਕੀਤਾ ਗਿਆ । ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ: ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਸਕੂਲ ਦੇ ਪ੍ਰਬੰਧਕ ਡਾ: ਕੇ.ਐਨੱ. ਕੌਲ ਪ੍ਰਿੰਸੀਪਲ ਡੀ.ਏ.ਵੀ. ਕਾਲਜ, ਨੇ ਗੁਰਪੁਰਬ ਦੀਆਂ ਸ਼ੁੱਭਇੱਛਾਵਾਂ ਭੇਜੀਆਂ।ਸਕੂਲ ਦੇ ਪ੍ਰਿੰਸੀਪਲ ਡਾ: ਨੀਰਾ ਸ਼ਰਮਾ ਨੇ ਕਿਹਾ ਕਿ ਸਾਰੇ ਗੁਰੂ ਸਾਹਿਬਾਨਾਂ ਨੂੰ ਬੜੇ ਆਦਰ ਨਾਲ ਯਾਦ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਦਿਖਾਏ ਰਸਤੇ ਤੇ ਚੱਲ ਕੇ ਸਮਾਜ ਵਿੱਚ ਹੱਕ, ਸੱਚ ਤੇ ਇਨਸਾਫ ਲਈ ਕੰਮ ਕਰਨਾ ਚਾਹੀਦਾ ਹੈ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …