Saturday, August 1, 2026

ਭਾਈ ਨਿਰਮਲ ਸਿੰਘ ਖਾਲਸਾ ਦੇ ਚਲਾਣੇ ’ਤੇ ਲੌਂਗੋਵਾਲ, ਗਿਆਨੀ ਰਘਬੀਰ ਸਿੰਘ ਤੇ ਹੋਰਾਂ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਤਖਤ ਸ੍ਰੀ ਕੇਸਗੜ੍ਹ Bhai Nirmal S Khalsaਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਕਈ ਹੋਰ ਸ਼ਖਸ਼ਅੀਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਈ ਨਿਰਮਲ ਸਿੰਘ ਖਾਲਸਾ ਸਿੱਖ ਪੰਥ ਨੇ ਨਾਮਵਰ ਰਾਗੀ ਸਨ, ਜਿਨ੍ਹਾਂ ਦੇ ਚਲਾਣੇ ਨਾਲ ਕੌਮ ਨੂੰ ਵੱਡਾ ਘਾਟਾ ਪਿਆ ਹੈ।ਭਾਈ ਲੌਂਗੋਵਾਲ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਭਾਈ ਸਾਹਿਬ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਹਮਦਰਦੀ ਪ੍ਰਗਟ ਕੀਤੀ ਹੈ।
               ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਈ ਨਿਰਮਲ ਸਿੰਘ ਦੇ ਚਲਾਣੇ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਰਾਗਬੱਧ ਕੀਰਤਨ ਸ਼ੈਲੀ ਦੇ ਮਾਹਿਰ ਭਾਈ ਖਾਲਸਾ ਦੀ ਰੁਖਸਤੀ ਕੌਮ ਨੂੰ ਹਮੇਸ਼ਾਂ ਰੜਕਦੀ ਰਹੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਸਿੱਖ ਜਗਤ ਦੀ ਇਸ ਬੁਲੰਦ ਹਸਤੀ ਦਾ ਤੁਰ ਜਾਣਾ ਅਤਿਅੰਤ ਪੀੜਾਮਈ ਹੈ।ਇਸੇ ਦੌਰਾਨ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਸਕੱਤਰ ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ ਨੇ ਵੀ ਭਾਈ ਨਿਰਮਲ ਸਿੰਘ ਦੇ ਚਲਾਣੇ ’ਤੇ ਅਫਸੋਸ ਪ੍ਰਗਟ ਕੀਤਾ ਹੈ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …