Saturday, August 1, 2026

ਡਾ. ਓਬਰਾਏ ਵੱਲੋਂ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂ ਘਰ ਦੇ ਕੀਰਤਨੀਏ ਅਤੇ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਪਦਮ ਸ੍ਰੀ ਅਵਾਰਡੀ S.P Singh Oberoiਭਾਈ ਨਿਰਮਲ ਸਿੰਘ ਦੇ ਵਿਛੋੜੇ ‘ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਡਾ. ਓਬਰਾਏ ਨੇ ਦੱਸਿਆ ਕਿ ਉਹ ਪਿਛਲੇ ਸਾਲ ਭਾਈ ਸਾਹਿਬ ਨੂੰ ਉਨ੍ਹਾਂ ਦੇ ਘਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਿਲੇ ਸਨ।ਉਨਾਂ ਦੇ ਇਸ ਫਾਨੀ ਦੁਨੀਆ ਤੋਂ ਤੁਰ ਜਾਣ ਨਾਲ ਸਮੁੱਚੀ ਸਿੱਖ ਕੌਮ ਦਾ ਮਨ ਬਹੁਤ ਦੁੱਖੀ ਹੋਇਆ ਹੈ।ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪ੍ਰਮਾਤਮਾ ਦੇ ਚਰਨਾਂ `ਚ ਅਰਦਾਸ ਕਰਦਾ ਹੈ ਕਿ ਉਹ ਭਾਈ ਸਾਹਿਬ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਸਮੁੱਚੀ ਸਿੱਖ ਕੌਮ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …