Friday, September 25, 2026

ਦੁਕਾਨਦਾਰ ਕੋਵਾ ਪੰਜਾਬ ਐਪ ਰਾਹੀਂ ਆਰਡਰ ਲੈ ਕੇ ਨਾਗਰਿਕਾਂ ਨੂੰ ਘਰਾਂ ਪਹੁੰਚਾਉਣਗੇ ਜਰੂਰੀ ਵਸਤਾਂ

ਸ਼ਿਕਾਇਤ ਮਿਲਣ `ਤੇ ਪ੍ਰਸਾਸ਼ਨ ਕਰ ਸਕਦਾ ਹੈ ਕਿਸੇ ਵੀ ਦੁਕਾਨਦਾਰ ਦੀ ਰਜਿਸਟ੍ਰੇਸ਼ਨ ਰੱਦ

ਭੀਖੀ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਰੂਰੀ ਵਸਤਾਂ Cova Appਦੀ ਘਰ ਤੱਕ ਪਹੁੰਚ ਕਰਵਾਉਣ ਲਈ ਕੋਵਾ ਪੰਜਾਬ ਐਪ ਵਿੱਚ ਇੱਕ ਨਵਾਂ ਮੋਡਿਊਲ ਤਿਆਰ ਕੀਤਾ ਗਿਆ ਹੈ।ਇਹ ਮੋਡਿਊਲ ਸਾਰੇ ਦੁਕਾਨਦਾਰ ਅਤੇ ਜ਼ਿਲ੍ਹਾ ਪ੍ਰਸਾਸ਼ਨ ਆਪਣੇ ਨਾਲ ਸਬੰਧਤ ਕੰਮ ਲਈ ਵਰਤ ਸਕਦੇ ਹਨ।
        ਡਿਪਟੀ ਕਮਿਸ਼ਨਰ ਚਹਿਲ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਵੱਲੋਂ ਇਸ ਮੋਡਿਊਲ ਨੂੰ ਵਰਤਣ ਲਈ ਪੰਜਾਬ ਸਰਕਾਰ ਦੀ ਐਪ ਡਾਊਨਲੋਡ ਕਰਨੀ ਲਾਜ਼ਮੀ ਹੋਵੇਗੀ ਜੋ ਕਿ ਗੁਗਲ ਪਲੇ ਸਟੋਰ ਅਤੇ ਐਪਲ ਐਪ ਸਟੋਰ ਵਿੱਚ ਮੁਫ਼ਤ ਉਪਲੱਬਧ ਹੈ।ਉਨ੍ਹਾਂ ਦੱਸਿਆ ਕਿ ਕੋਵਾ ਐਪ ਦੀ ਮੀਨੂ ਵਿੱਚ ਰਿਕਵੈਸਟ ਗਰੋਸਰੀ ਟਾਇਪ `ਤੇ ਕਲਿੱਕ ਕਰਕੇ ਇਹ ਮੋਡਿਊਲ ਖੁੱਲ੍ਹ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਨਾਗਰਿਕ ਆਪਣੀ ਲੋਕੇਸ਼ਨ ਸੈਟ ਕਰਕੇ ਆਪਣੇ ਨੇੜਲੇ ਦੁਕਾਨਦਾਰਾਂ ਨੂੰ ਦੇਖ ਸਕਣਗੇ।ਉਨ੍ਹਾਂ ਦੱਸਿਆ ਕਿ ਇਹ ਐਪ ਕੇਵਲ ਉਨ੍ਹਾਂ ਦੁਕਾਨਦਾਰਾਂ ਦੀ ਲੋਕੇਸ਼ਨ ਦੱਸੇਗੀ ਜਿਨ੍ਹਾਂ ਨੇ ਇਸ ਐਪ ਰਾਹੀਂ ਰਜਿਸਟ੍ਰੇਸ਼ਨ ਕਰਵਾਈ ਹੋਵੇਗੀ ਅਤੇ ਜਿਨ੍ਹਾਂ ਦੁਕਾਨਦਾਰਾਂ ਨੂੰ ਇਸ ਐਪ ਰਾਹੀਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮੰਨਜ਼ੂਰੀ ਦਿੱਤੀ ਜਾਵੇਗੀ।
        ਚਹਿਲ ਨੇ ਦੱਸਿਆ ਕਿ ਇਸ ਮੋਡਿਊਲ ਰਾਹੀਂ ਨਾਗਰਿਕ ਫਲ-ਸਬਜੀਆਂ, ਦਵਾਈਆਂ, ਦੁੱਧ ਉਤਪਾਦ ਅਤੇ ਕਰਿਆਨੇ ਦੇ ਸਮਾਨ ਨੂੰ ਲੋੜ ਅਨੁਸਾਰ ਆਪਣੇ ਘਰ ਮੰਗਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਖਰੀਦੇ ਸਮਾਨ ਦੀ ਰਾਸ਼ੀ ਦਾ ਭੁਗਤਾਨ ਆਰਡਰ ਦੀ ਡਿਲੀਵਰੀ ਸਮੇਂ ਹੀ ਕਰਨਾ ਹੈ ਅਤੇ ਜੇਕਰ ਨਾਗਰਿਕ ਆਰਡਰ ਤੋਂ ਸੰਤੁਸ਼ਟ ਨਾ ਹੋਣ ਤਾਂ ਕੋਵਾ ਐਪ ਵਿੱਚ ਰਿਪੋਰਟ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਕੋਈ ਵੀ ਰਜਿਸਟਰਡ ਦੁਕਾਨਦਾਰ ਆਪਣਾ ਸਮਾਨ ਲੋਕਾਂ ਤੱਕ ਸਪਲਾਈ ਕਰਨ ਲਈ ਇਸ ਮੋਡਿਊਲ ਰਾਹੀਂ ਰਜਿਸਟ੍ਰੇਸ਼ਨ ਕਰ ਸਕਦਾ ਹੈ।
           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਗਰਿਕਾਂ ਵੱਲੋਂ ਕੀਤੇ ਗਏ ਆਰਡਰ ਦੁਕਾਨਦਾਰ ਆਪਣੀ ਲਾਗਿਨ ਆਈ.ਡੀ ਵਿੱਚ ਦੇਖ ਸਕਦਾ ਹੈ ਅਤੇ ਨਾਗਰਿਕ ਵਲੋਂ ਦਿੱਤੇ ਗਏ ਪਤੇ `ਤੇ ਇਹ ਆਰਡਰ ਪੰਹੁਚਾਉਣੇ ਹੋਣਗੇ। ਦੁਕਾਨਦਾਰ ਆਪਣੇ ਆਰਡਰ ਦੀ ਕੀਮਤ ਸਮਾਨ ਪਹੁੰਚਾਉਣ `ਤੇ ਵਸੂਲ ਪਾਏਗਾ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …