Saturday, September 26, 2026

ਕਰਫਿਊ ਦੌਰਾਨ ਚੀਫ ਖਾਲਸਾ ਦੀਵਾਨ ਵਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਜਾਰੀ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਯਤਨਾਂ ਤਹਿਤ ਲੋਕਾਂ ਦੀ ਸੁਰਖਿਆ ਵਜੋਂ ਸਰਕਾਰ ਵਲੋਂ PPNJ0204202007ਲਗਾਏ ਗਏ ਕਰਫਿਊ ਦੌਰਾਨ ਚੀਫ ਖਾਲਸਾ ਦੀਵਾਨ ਵਲੋਂ ਗਰੀਬ ਤੇ ਲੋੜ੍ਹਵੰਦ ਪਰਿਵਾਰਾਂ ਨੂੰ ਘਰ-ਘਰ ਲੰਗਰ ਪਹੁੰਚਾਇਆ ਜਾ ਰਿਹਾ ਹੈ।ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਦੱਸਿਆ ਕਿ ਅਜਿਹੇ ਹਾਲਾਤਾਂ ‘ਚ ਦਿਹਾੜੀਦਾਰ ਗਰੀਬਾਂ ਲਈ ਦੋ ਵਕਤ ਦੀ ਰੋਟੀ ਖਾਣੀ ਮੁਸ਼ਕਲ ਹੋ ਰਹੀ ਹੈ।ਜਿਸ ਨੂੰ ਦੇਖਦਿਆਂ ਚੀਫ ਖਾਲਸਾ ਦੀਵਾਨ ਵਲੋਂ ਮੁੱਖ ਕੈਂਪਸ ਵਿਖੇ ਲੰਗਰ ਬਣਾ ਕੇ ਜਿਲਾ ਪ੍ਰਸ਼ਾਸਨ ਦੀਆਂ ਹਦਾਇਤਾਂ ਮੁਤਾਬਿਕ ਸ਼ਹਿਰ ਦੀਆਂ ਵੱਖ-ਵੱਖ ਬਸਤੀਆਂ ਵਿਚ 600 ਦੇ ਕਰੀਬ ਲੰਗਰ ਦੇ ਪੈਕਟ ਵੰਡੇ ਜਾ ਰਹੇ ਹਨ।ਉਹਨਾਂ ਕਿਹਾ ਕਿ ਦੀਵਾਨ ਦੇ ਧਰਮ ਪ੍ਰਚਾਰ ਕਮੇਟੀ ਮੁਖੀ ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ ਅਤੇ ਹੋਰਨਾਂ ਅਹੁਦੇਦਾਰਾਂ ਦੇ ਸਹਿਯੋਗ ਨਾਲ ਸੀ.ਕੇ.ਡੀ ਸਮੁਹ ਅਦਾਰਿਆਂ ਦੇ ਪ੍ਰਿਸੀਪਲਾਂ, ਟੀਚਿੰਗ ਤੇ ਨਾਨ ਟੀਚਿੰਗ ਸਟਾਫ ਵਲੋਂ ਆਪਣੀ ਇਕ ਦਿਨ ਦੀ ਤਨਖਾਹ ਆਰਥਿਕ ਸਹਿਯੋਗ ਵਜੋਂ ਲੰਗਰ ਸੇਵਾ ਦੇ ਖਰਚੇ ਲਈ ਦਿੱਤੀ ਜਾ ਰਹੀ ਹੈ।ਦੀਵਾਨ ਦੇ ਅਹੁਦੇਦਾਰਾਂ ਤੋਂ ਇਲਾਵਾ ਚੀਫ ਖਾਲਸਾ ਦੀਵਾਨ ਲੋਕਲ ਕਮੇਟੀ ਮੁੰਬਈ ਦੇ ਪ੍ਰਧਾਨ ਗੁਰਿੰਦਰ ਸਿੰਘ ਬਾਵਾ ਵਲੋਂ ਵੀ ਇਸ ਨੇਕ ਕੰਮ ਲਈ 5 ਲੱਖ ਰੁਪਏ ਭੇਜੇ ਗਏ ਹਨ।
                    ਜਿਸ ਵਿੱਚ ਸਰਬਜੋਤ ਸਿੰਘ, ਅਮਨਦੀਪ ਸਿੰਘ, ਜਸਮੀਤ ਸਿੰਘ ਸੰਨੀ, ਗੁਰਵਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ ਸੇਠੀ, ਸੁਖਜਿੰਦਰ ਸਿੰਘ ਪ੍ਰਿੰਸ ਵਲੋਂ ਜਰੂਰਤਮੰਦ ਲੋਕਾਂ ਨੂੰ ਲੰਗਰ ਵੰਡਣ ਦੇ ਨਾਲ-ਨਾਲ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …